Ang 442
1 ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥
2 ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥
3 ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ ॥
4 ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥
5 ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ ॥
6 ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥੧੦॥੨॥੭॥੫॥੨॥੭॥
7 ਰਾਗੁ ਆਸਾ ਛੰਤ ਮਹਲਾ ੪ ਘਰੁ ੧ ॥
8 ੴ ਸਤਿਗੁਰ ਪ੍ਰਸਾਦਿ ॥
9 ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥
10 ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ ਪ੍ਰਾਨਿ ਵਸਾਏ ਰਾਮ ॥
11 ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ ॥
12 ਅਦਿਸਟੁ ਅਗੋਚਰੁ ਗੁਰ ਬਚਨਿ ਧਿਆਇਆ ਪਵਿਤ੍ਰ ਪਰਮ ਪਦੁ ਪਾਇਆ ॥
13 ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ ਬਾਣੀ ॥
14 ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥੧॥
15 ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ ਰਾਮ ॥
16 ਖਿਨੁ ਆਵੈ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ ॥
17 ਲਾਇਆ ਦੁਰਗੰਧ ਮੜੈ ਚਿਤੁ ਲਾਗਾ ਜਿਉ ਰੰਗੁ ਕਸੁੰਭ ਦਿਖਾਇਆ ॥
18 ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮੑਿਆਰਿ ਭਵਾਇਆ ॥
19 ਦੁਖੁ ਖਾਵਹਿ ਦੁਖੁ ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ ॥
20 ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥੨॥
21 ਮੇਰਾ ਠਾਕੁਰੋ ਠਾਕੁਰੁ ਨੀਕਾ ਅਗਮ ਅਥਾਹਾ ਰਾਮ ॥
22 ਹਰਿ ਪੂਜੀ ਹਰਿ ਪੂਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ ॥
23 ਹਰਿ ਪੂਜੀ ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ ॥
24 ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥
25 ਵਣਜਾਰੇ ਇਕ ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ ॥
26 ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥੩॥
27 ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥
28 ਬਾਣੀ ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਰਾਮ ॥
29 ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥
30 ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ ॥
31 ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥
32 ਗੁਰ ਗੋਵਿੰਦੁ ਗੋੁਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ ॥੪॥੧॥੮॥
33 ਆਸਾ ਮਹਲਾ ੪ ॥
34 ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥