Ang 488
1 ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥
2 ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥
3 ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥
4 ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥
5 ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥
6 ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥
7 ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥
8 ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥
9 ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥
10 ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥
11 ਆਸਾ ਸੇਖ ਫਰੀਦ ਜੀਉ ਕੀ ਬਾਣੀ ॥
12 ੴ ਸਤਿਗੁਰ ਪ੍ਰਸਾਦਿ ॥
13 ਦਿਲਹੁ ਮੁਹਬਤਿ ਜਿੰਨੑ ਸੇਈ ਸਚਿਆ ॥
14 ਜਿਨੑ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥
15 ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
16 ਵਿਸਰਿਆ ਜਿਨੑ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
17 ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
18 ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
19 ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
20 ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
21 ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
22 ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥
23 ਆਸਾ ॥
24 ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥
25 ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥੧॥
26 ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥੧॥ ਰਹਾਉ ॥
27 ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥
28 ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥੨॥
29 ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥
30 ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥੩॥
31 ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥
32 ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥੪॥
33 ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥
34 ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥੫॥
35 ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥
36 ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥੬॥
37 ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥
38 ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥੭॥
39 ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥
40 ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥੮॥੨॥