Ang 539
1 ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥
2 ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥
3 ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥
4 ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥
5 ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥
6 ਬਿਹਾਗੜਾ ਮਹਲਾ ੪ ॥
7 ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥
8 ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥
9 ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥
10 ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥
11 ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥
12 ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥
13 ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥
14 ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥
15 ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥
16 ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥
17 ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥
18 ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥
19 ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥
20 ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥
21 ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥
22 ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥
23 ਬਿਹਾਗੜਾ ਮਹਲਾ ੪ ॥
24 ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥
25 ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥
26 ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥