Ang 566
1 ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥
2 ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥
3 ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥
4 ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥
5 ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥
6 ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥
7 ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥
8 ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥
9 ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥
10 ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥
11 ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥
12 ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥
13 ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥
14 ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥
15 ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥
16 ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥
17 ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥
18 ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥
19 ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥
20 ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥
21 ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥
22 ਵਡਹੰਸੁ ਮਹਲਾ ੧ ॥
23 ਕਰਹੁ ਦਇਆ ਤੇਰਾ ਨਾਮੁ ਵਖਾਣਾ ॥
24 ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥
25 ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥
26 ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥
27 ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥
28 ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥
29 ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥
30 ਦੂਖੁ ਗਇਆ ਸੁਖੁ ਆਇ ਸਮਾਣਾ ॥
31 ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥
32 ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥
33 ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥
34 ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥
35 ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥
36 ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥
37 ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥
38 ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥
39 ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥
40 ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥
41 ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥
42 ਹਉ ਬਲਿਹਾਰੀ ਸਾਚੇ ਨਾਵੈ ॥