Ang 608
1 ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥
2 ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥
3 ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥
4 ਸੋਰਠਿ ਮਹਲਾ ੫ ਘਰੁ ੧ ਤਿਤੁਕੇ ॥
5 ੴ ਸਤਿਗੁਰ ਪ੍ਰਸਾਦਿ ॥
6 ਕਿਸੁ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥
7 ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥
8 ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥
9 ਹਰਿ ਜੀਉ ਤੇਰੀ ਦਾਤੀ ਰਾਜਾ ॥
10 ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥
11 ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥
12 ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥
13 ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥
14 ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥
15 ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥
16 ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥
17 ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥
18 ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥
19 ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
20 ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥
21 ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥
22 ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥
23 ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥
24 ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥੧॥
25 ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥
26 ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥
27 ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥
28 ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥
29 ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥
30 ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥
31 ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥
32 ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥
33 ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ ਨਾਹੀ ਜਾਇ ॥