Ang 612
1 ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥
2 ਇਹੁ ਮਨੁ ਤੇਰਾ ਭਾਈ ॥ ਰਹਾਉ ॥
3 ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥
4 ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥
5 ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥
6 ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥
7 ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥
8 ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥
9 ਸੋਰਠਿ ਮਹਲਾ ੫ ॥
10 ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥
11 ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥੧॥
12 ਹਰਿ ਆਰਾਧਿ ਨ ਜਾਨਾ ਰੇ ॥
13 ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥
14 ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥
15 ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥
16 ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥੨॥
17 ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥
18 ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥੩॥
19 ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥
20 ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥
21 ਸੋਰਠਿ ਮਹਲਾ ੫ ॥
22 ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥
23 ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥੧॥
24 ਦੇਖਹੁ ਅਚਰਜੁ ਭਇਆ ॥
25 ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥ ਰਹਾਉ ॥
26 ਜੋਇ ਦੂਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥
27 ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ ॥੨॥
28 ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥
29 ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ ਥਿਆ ॥੩॥
30 ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥
31 ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥੪॥੩॥੧੪॥
32 ਸੋਰਠਿ ਮਹਲਾ ੫ ॥
33 ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥
34 ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥
35 ਹਰਿ ਆਰਾਧੇ ਅਰੋਗ ਅਨਦਾਈ ॥
36 ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥