Ang 615
1 ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥
2 ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥
3 ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥
4 ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥
5 ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥
6 ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥
7 ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥
8 ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥
9 ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥
10 ਸੋਰਠਿ ਮਹਲਾ ੫ ॥
11 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥
12 ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥
13 ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥
14 ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥
15 ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥
16 ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥
17 ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥
18 ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥
19 ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥
20 ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
21 ਸੋਰਠਿ ਮਹਲਾ ੫ ॥
22 ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥
23 ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥
24 ਮੇਰਾ ਗੁਰੁ ਹੋਆ ਆਪਿ ਸਹਾਈ ॥
25 ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥
26 ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥
27 ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥
28 ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥
29 ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥
30 ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥
31 ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥
32 ਸੋਰਠਿ ਮਹਲਾ ੫ ॥
33 ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥
34 ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥
35 ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥
36 ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥
37 ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥