Ang 617
1 ਸੋਰਠਿ ਮਹਲਾ ੫ ਘਰੁ ੨ ਦੁਪਦੇ ॥
2 ੴ ਸਤਿਗੁਰ ਪ੍ਰਸਾਦਿ ॥
3 ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥
4 ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥
5 ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥
6 ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥
7 ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥
8 ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
9 ਸੋਰਠਿ ਮਹਲਾ ੫ ॥
10 ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ ॥
11 ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤ੍ਰਿਸਨਾ ਭੁਖੀ ॥੧॥
12 ਜਾ ਕੋ ਨਾਮੁ ਲੈਤ ਤੂ ਸੁਖੀ ॥
13 ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥੧॥ ਰਹਾਉ ॥
14 ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥
15 ਗੁਰ ਨਾਨਕ ਕਉ ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥੨॥੨॥੩੦॥
16 ਸੋਰਠਿ ਮਹਲਾ ੫ ॥
17 ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥
18 ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥੧॥
19 ਅਪੁਨੀ ਬਿਧਿ ਆਪਿ ਜਨਾਵਹੁ ॥
20 ਹਰਿ ਜਨ ਮੰਗਲ ਗਾਵਹੁ ॥੧॥ ਰਹਾਉ ॥
21 ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥
22 ਗੁਰੁ ਪੂਰਾ ਭੇਟਿਓ ਵਡਭਾਗੀ ਜਨ ਨਾਨਕ ਕਤਹਿ ਨ ਧਾਵਹੁ ॥੨॥੩॥੩੧॥
23 ਸੋਰਠਿ ਮਹਲਾ ੫ ॥
24 ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥
25 ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥੧॥
26 ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥
27 ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥੧॥ ਰਹਾਉ ॥
28 ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ ॥
29 ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ ॥੨॥੪॥੩੨॥
30 ਸੋਰਠਿ ਮਹਲਾ ੫ ॥
31 ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥
32 ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥
33 ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥
34 ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥
35 ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥