Sri Guru Granth Sahib Ji

Ang 619

Cambia traduzione

1 ਪਾਰਬ੍ਰਹਮੁ ਜਪਿ ਸਦਾ ਨਿਹਾਲ ॥ ਰਹਾਉ ॥

2 ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥

3 ਨਾਨਕ ਗੁਰੁ ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥੨॥੧੧॥੩੯॥

4 ਸੋਰਠਿ ਮਹਲਾ ੫ ॥

5 ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

6 ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥

7 ਉਬਰੇ ਸਤਿਗੁਰ ਕੀ ਸਰਣਾਈ ॥

8 ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥

9 ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥

10 ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

11 ਸੋਰਠਿ ਮਹਲਾ ੫ ॥

12 ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥

13 ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥੧॥

14 ਹਿਰਦੈ ਹਰਿ ਕੇ ਚਰਣ ਵਸਾਈ ॥

15 ਸੁਖੁ ਪਾਇਆ ਸਹਜ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥

16 ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥

17 ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥

18 ਸੋਰਠਿ ਮਃ ੫ ॥

19 ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥

20 ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥੧॥

21 ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥

22 ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥

23 ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥

24 ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥੨॥੧੪॥੪੨॥

25 ਸੋਰਠਿ ਮਹਲਾ ੫ ॥

26 ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥

27 ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥

28 ਮੇਰਾ ਗੁਰੁ ਪੂਰਾ ਸੁਖਦਾਤਾ ॥

29 ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥

30 ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥

31 ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥

32 ਸੋਰਠਿ ਮਹਲਾ ੫ ॥

33 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

34 ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

35 ਸਾਚਾ ਸਾਹਿਬੁ ਸਦ ਮਿਹਰਵਾਣ ॥

36 ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

37 ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥

38 ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti