Ang 624
1 ਸੋਰਠਿ ਮਹਲਾ ੫ ॥
2 ਗੁਰਿ ਪੂਰੈ ਕੀਤੀ ਪੂਰੀ ॥
3 ਪ੍ਰਭੁ ਰਵਿ ਰਹਿਆ ਭਰਪੂਰੀ ॥
4 ਖੇਮ ਕੁਸਲ ਭਇਆ ਇਸਨਾਨਾ ॥
5 ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥
6 ਗੁਰ ਕੇ ਚਰਨ ਕਵਲ ਰਿਦ ਧਾਰੇ ॥
7 ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥
8 ਮਿਲਿ ਸਾਧੂ ਦੁਰਮਤਿ ਖੋਏ ॥
9 ਪਤਿਤ ਪੁਨੀਤ ਸਭ ਹੋਏ ॥
10 ਰਾਮਦਾਸਿ ਸਰੋਵਰ ਨਾਤੇ ॥
11 ਸਭ ਲਾਥੇ ਪਾਪ ਕਮਾਤੇ ॥੨॥
12 ਗੁਨ ਗੋਬਿੰਦ ਨਿਤ ਗਾਈਐ ॥
13 ਸਾਧਸੰਗਿ ਮਿਲਿ ਧਿਆਈਐ ॥
14 ਮਨ ਬਾਂਛਤ ਫਲ ਪਾਏ ॥
15 ਗੁਰੁ ਪੂਰਾ ਰਿਦੈ ਧਿਆਏ ॥੩॥
16 ਗੁਰ ਗੋਪਾਲ ਆਨੰਦਾ ॥
17 ਜਪਿ ਜਪਿ ਜੀਵੈ ਪਰਮਾਨੰਦਾ ॥
18 ਜਨ ਨਾਨਕ ਨਾਮੁ ਧਿਆਇਆ ॥
19 ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥
20 ਰਾਗੁ ਸੋਰਠਿ ਮਹਲਾ ੫ ॥
21 ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥
22 ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥
23 ਹੁਣਿ ਨਹੀ ਸੰਦੇਸਰੋ ਮਾਇਓ ॥
24 ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥
25 ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥
26 ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥
27 ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥
28 ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥
29 ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥
30 ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥
31 ਸਭੁ ਰਹਿਓ ਅੰਦੇਸਰੋ ਮਾਇਓ ॥
32 ਜੋ ਚਾਹਤ ਸੋ ਗੁਰੂ ਮਿਲਾਇਓ ॥
33 ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥
34 ਸੋਰਠਿ ਮਹਲਾ ੫ ॥
35 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥
36 ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥
37 ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥
38 ਹਰਿ ਜੀਉ ਨਿਮਾਣਿਆ ਤੂ ਮਾਣੁ ॥
39 ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥
40 ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥
41 ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥
42 ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥
43 ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥
44 ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥
45 ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥