Ang 639
1 ਸੋਰਠਿ ਮਹਲਾ ੩ ॥
2 ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥
3 ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥੧॥
4 ਹਰਿ ਜੀ ਤੂ ਆਪੇ ਰੰਗੁ ਚੜਾਇ ॥
5 ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥ ਰਹਾਉ ॥
6 ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥
7 ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥੨॥
8 ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥
9 ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥੩॥
10 ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥
11 ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥੪॥
12 ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥
13 ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ ॥੫॥
14 ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥
15 ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥੬॥
16 ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ ॥
17 ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥੭॥
18 ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥
19 ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥੮॥੩॥
20 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ॥
21 ੴ ਸਤਿਗੁਰ ਪ੍ਰਸਾਦਿ ॥
22 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥
23 ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
24 ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥
25 ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥
26 ਮੇਰੇ ਮਨ ਜਪੀਐ ਹਰਿ ਭਗਵੰਤਾ ॥
27 ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥
28 ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥
29 ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥
30 ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥
31 ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥
32 ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥
33 ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥
34 ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥
35 ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥