Ang 640
1 ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥
2 ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥
3 ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥
4 ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥
5 ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥
6 ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥
7 ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥
8 ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
9 ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥
10 ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥
11 ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥
12 ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥
13 ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥
14 ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥
15 ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥
16 ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥
17 ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥
18 ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥
19 ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥
20 ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥
21 ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥
22 ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥
23 ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥
24 ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥
25 ਸੋਰਠਿ ਮਹਲਾ ੫ ॥
26 ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥
27 ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥
28 ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥
29 ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥
30 ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥
31 ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥
32 ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥
33 ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥
34 ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥