Ang 687
1 ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥
2 ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥
3 ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥
4 ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥
5 ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥
6 ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥
7 ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥
8 ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥
9 ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥
10 ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥
11 ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥
12 ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥
13 ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥
14 ਸਫਲ ਸਫਲ ਭਈ ਸਫਲ ਜਾਤ੍ਰਾ ॥
15 ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥
16 ਧਨਾਸਰੀ ਮਹਲਾ ੧ ਛੰਤ ॥
17 ੴ ਸਤਿਗੁਰ ਪ੍ਰਸਾਦਿ ॥
18 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥
19 ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥
20 ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥
21 ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥
22 ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥
23 ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥
24 ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥
25 ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥
26 ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥
27 ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥
28 ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥
29 ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥
30 ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥