Sri Guru Granth Sahib Ji

Ang 691

Cambia traduzione

1 ਧਨਾਸਰੀ ਮਹਲਾ ੫ ਛੰਤ ॥

2 ੴ ਸਤਿਗੁਰ ਪ੍ਰਸਾਦਿ ॥

3 ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥

4 ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥

5 ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥

6 ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥

7 ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥

8 ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥

9 ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥

10 ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥

11 ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥

12 ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥

13 ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥

14 ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥

15 ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥

16 ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥

17 ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥

18 ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥

19 ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥

20 ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥

21 ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥

22 ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥

23 ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥

24 ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥

25 ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥

26 ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥

27 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ॥

28 ੴ ਸਤਿਗੁਰ ਪ੍ਰਸਾਦਿ ॥

29 ਸਨਕ ਸਨੰਦ ਮਹੇਸ ਸਮਾਨਾਂ ॥

30 ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥

31 ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥

32 ਹਨੂਮਾਨ ਸਰਿ ਗਰੁੜ ਸਮਾਨਾਂ ॥

33 ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥

34 ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥

35 ਕਮਲਾਪਤਿ ਕਵਲਾ ਨਹੀ ਜਾਨਾਂ ॥੩॥

36 ਕਹਿ ਕਬੀਰ ਸੋ ਭਰਮੈ ਨਾਹੀ ॥

37 ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti