1 ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥
2 ੴ ਸਤਿਗੁਰ ਪ੍ਰਸਾਦਿ ॥
3 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
4 ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
5 ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥
6 ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
7 ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥
8 ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
9 ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥
10 ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥
11 ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥
12 ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
13 ਜੈਤਸਰੀ ਮਹਲਾ ੪ ॥
14 ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥
15 ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥
16 ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥
17 ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥
18 ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥
19 ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥
20 ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥
21 ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥
22 ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥
23 ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥