Ang 735
1 ਸੂਹੀ ਮਹਲਾ ੪ ਘਰੁ ੭ ॥
2 ੴ ਸਤਿਗੁਰ ਪ੍ਰਸਾਦਿ ॥
3 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥
4 ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥
5 ਮੈ ਹਰਿ ਹਰਿ ਨਾਮੁ ਧਰ ਸੋਈ ॥
6 ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥
7 ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥
8 ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥
9 ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥
10 ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥
11 ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥
12 ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
13 ਸੂਹੀ ਮਹਲਾ ੪ ॥
14 ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥
15 ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥
16 ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥
17 ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥
18 ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥
19 ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥
20 ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥
21 ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥
22 ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥
23 ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥
24 ਸੂਹੀ ਮਹਲਾ ੪ ॥
25 ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥
26 ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥
27 ਮੇਰੇ ਰਾਮ ਹਰਿ ਜਨ ਆਰੋਗ ਭਏ ॥
28 ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥
29 ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥
30 ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥
31 ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥