Ang 742
1 ਸੂਹੀ ਮਹਲਾ ੫ ॥
2 ਦਰਸਨੁ ਦੇਖਿ ਜੀਵਾ ਗੁਰ ਤੇਰਾ ॥
3 ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥
4 ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥
5 ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥
6 ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥
7 ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥
8 ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥
9 ਚਰਣ ਕਮਲ ਵਸਹਿ ਮੇਰੈ ਚੀਤਾ ॥੩॥
10 ਨਾਨਕੁ ਏਕ ਕਰੈ ਅਰਦਾਸਿ ॥
11 ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥
12 ਸੂਹੀ ਮਹਲਾ ੫ ॥
13 ਮੀਤੁ ਸਾਜਨੁ ਸੁਤ ਬੰਧਪ ਭਾਈ ॥
14 ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥
15 ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥
16 ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ ॥
17 ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥
18 ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥
19 ਹਰਿ ਚਰਨ ਸਰਣ ਗੜ ਕੋਟ ਹਮਾਰੈ ॥
20 ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥੩॥
21 ਨਾਨਕ ਦਾਸ ਸਦਾ ਬਲਿਹਾਰੀ ॥
22 ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥
23 ਸੂਹੀ ਮਹਲਾ ੫ ॥
24 ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥
25 ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥
26 ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥
27 ਸਾਧ ਜਨਾ ਕੀ ਚਰਣੀ ਪਾਹਾ ॥੧॥ ਰਹਾਉ ॥
28 ਕਰਿ ਬੇਨਤੀ ਜਨ ਧੂਰਿ ਬਾਛਾਹਾ ॥
29 ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥
30 ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥
31 ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥੩॥
32 ਦੀਨ ਦਇਆਲ ਕਰਹੁ ਉਤਸਾਹਾ ॥
33 ਨਾਨਕ ਦਾਸ ਹਰਿ ਸਰਣਿ ਸਮਾਹਾ ॥੪॥੨੦॥੨੬॥
34 ਸੂਹੀ ਮਹਲਾ ੫ ॥
35 ਬੈਕੁੰਠ ਨਗਰੁ ਜਹਾ ਸੰਤ ਵਾਸਾ ॥
36 ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥
37 ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥
38 ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥
39 ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥
40 ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥
41 ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥
42 ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥
43 ਜਨਮ ਜਨਮ ਕੇ ਭੈ ਮੋਹ ਨਿਵਾਰੇ ॥
44 ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥
45 ਸੂਹੀ ਮਹਲਾ ੫ ॥
46 ਅਨਿਕ ਬੀਂਗ ਦਾਸ ਕੇ ਪਰਹਰਿਆ ॥
47 ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥
48 ਤੁਮਹਿ ਛਡਾਇ ਲੀਓ ਜਨੁ ਅਪਨਾ ॥
49 ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥
50 ਪਰਬਤ ਦੋਖ ਮਹਾ ਬਿਕਰਾਲਾ ॥
51 ਖਿਨ ਮਹਿ ਦੂਰਿ ਕੀਏ ਦਇਆਲਾ ॥੨॥
52 ਸੋਗ ਰੋਗ ਬਿਪਤਿ ਅਤਿ ਭਾਰੀ ॥
53 ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥
54 ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥