Ang 753
1 ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥
2 ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥
3 ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥
4 ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥
5 ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥
6 ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥
7 ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥
8 ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ॥
9 ੴ ਸਤਿਗੁਰ ਪ੍ਰਸਾਦਿ ॥
10 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥
11 ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥
12 ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥
13 ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥
14 ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥
15 ਸਬਦੁ ਚੀਨੑਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥
16 ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥
17 ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥
18 ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥
19 ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥
20 ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥
21 ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥
22 ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥
23 ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥
24 ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥
25 ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥
26 ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥
27 ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥
28 ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥
29 ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥
30 ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥
31 ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥
32 ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥
33 ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥
34 ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥
35 ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥