Ang 764
1 ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥
2 ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥
3 ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥
4 ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥
5 ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥
6 ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥
7 ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ॥
8 ੴ ਸਤਿਗੁਰ ਪ੍ਰਸਾਦਿ ॥
9 ਹਮ ਘਰਿ ਸਾਜਨ ਆਏ ॥
10 ਸਾਚੈ ਮੇਲਿ ਮਿਲਾਏ ॥
11 ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥
12 ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥
13 ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥
14 ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥
15 ਆਵਹੁ ਮੀਤ ਪਿਆਰੇ ॥
16 ਮੰਗਲ ਗਾਵਹੁ ਨਾਰੇ ॥
17 ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥
18 ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥
19 ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥
20 ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥
21 ਮਨੁ ਤਨੁ ਅੰਮ੍ਰਿਤਿ ਭਿੰਨਾ ॥
22 ਅੰਤਰਿ ਪ੍ਰੇਮੁ ਰਤੰਨਾ ॥
23 ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥
24 ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥
25 ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥
26 ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥
27 ਆਤਮ ਰਾਮੁ ਸੰਸਾਰਾ ॥
28 ਸਾਚਾ ਖੇਲੁ ਤੁਮੑਾਰਾ ॥
29 ਸਚੁ ਖੇਲੁ ਤੁਮੑਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥
30 ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥
31 ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥
32 ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥
33 ਰਾਗੁ ਸੂਹੀ ਮਹਲਾ ੧ ਘਰੁ ੩ ॥
34 ੴ ਸਤਿਗੁਰ ਪ੍ਰਸਾਦਿ ॥
35 ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥
36 ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥
37 ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥
38 ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥