Ang 77
1 ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥
2 ਜਿਸ ਨੋ ਕਿਰਪਾ ਕਰੇ ਗੁਰੁ ਮੇਲੇ ਸੋ ਹਰਿ ਹਰਿ ਨਾਮੁ ਸਮਾਲਿ ॥
3 ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ ਨਾਲਿ ॥੩॥
4 ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ ॥
5 ਕਰਿ ਸੇਵਹੁ ਪੂਰਾ ਸਤਿਗੁਰੂ ਵਣਜਾਰਿਆ ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥
6 ਹਰਿ ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ ਅਸਥਿਰੁ ਜੁਗੁ ਜੁਗੁ ਹੋਵਹੁ ॥
7 ਹਰਿ ਸੇਤੀ ਸਦ ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ ॥
8 ਗੁਰ ਸਤਿਗੁਰ ਸੁਆਮੀ ਭੇਦੁ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥
9 ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਸਫਲਿਓੁ ਰੈਣਿ ਭਗਤਾ ਦੀ ॥੪॥੧॥੩॥
10 ਸਿਰੀਰਾਗੁ ਮਹਲਾ ੫ ॥
11 ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ ਮਾਹਿ ॥
12 ਦਸੀ ਮਾਸੀ ਮਾਨਸੁ ਕੀਆ ਵਣਜਾਰਿਆ ਮਿਤ੍ਰਾ ਕਰਿ ਮੁਹਲਤਿ ਕਰਮ ਕਮਾਹਿ ॥
13 ਮੁਹਲਤਿ ਕਰਿ ਦੀਨੀ ਕਰਮ ਕਮਾਣੇ ਜੈਸਾ ਲਿਖਤੁ ਧੁਰਿ ਪਾਇਆ ॥
14 ਮਾਤ ਪਿਤਾ ਭਾਈ ਸੁਤ ਬਨਿਤਾ ਤਿਨ ਭੀਤਰਿ ਪ੍ਰਭੂ ਸੰਜੋਇਆ ॥
15 ਕਰਮ ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ ਨਾਹਿ ॥
16 ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਧਰਿ ਪਾਇਤਾ ਉਦਰੈ ਮਾਹਿ ॥੧॥
17 ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੁਆਨੀ ਲਹਰੀ ਦੇਇ ॥
18 ਬੁਰਾ ਭਲਾ ਨ ਪਛਾਣਈ ਵਣਜਾਰਿਆ ਮਿਤ੍ਰਾ ਮਨੁ ਮਤਾ ਅਹੰਮੇਇ ॥
19 ਬੁਰਾ ਭਲਾ ਨ ਪਛਾਣੈ ਪ੍ਰਾਣੀ ਆਗੈ ਪੰਥੁ ਕਰਾਰਾ ॥
20 ਪੂਰਾ ਸਤਿਗੁਰੁ ਕਬਹੂੰ ਨ ਸੇਵਿਆ ਸਿਰਿ ਠਾਢੇ ਜਮ ਜੰਦਾਰਾ ॥
21 ਧਰਮ ਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥
22 ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਭਰਿ ਜੋਬਨੁ ਲਹਰੀ ਦੇਇ ॥੨॥
23 ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ ਸੰਚੈ ਅੰਧੁ ਅਗਿਆਨੁ ॥
24 ਪੁਤ੍ਰਿ ਕਲਤ੍ਰਿ ਮੋਹਿ ਲਪਟਿਆ ਵਣਜਾਰਿਆ ਮਿਤ੍ਰਾ ਅੰਤਰਿ ਲਹਰਿ ਲੋਭਾਨੁ ॥
25 ਅੰਤਰਿ ਲਹਰਿ ਲੋਭਾਨੁ ਪਰਾਨੀ ਸੋ ਪ੍ਰਭੁ ਚਿਤਿ ਨ ਆਵੈ ॥
26 ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ ਦੁਖੁ ਪਾਵੈ ॥
27 ਸਿਰਜਨਹਾਰੁ ਵਿਸਾਰਿਆ ਸੁਆਮੀ ਇਕ ਨਿਮਖ ਨ ਲਗੋ ਧਿਆਨੁ ॥
28 ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਬਿਖੁ ਸੰਚੇ ਅੰਧੁ ਅਗਿਆਨੁ ॥੩॥
29 ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥
30 ਗੁਰਮੁਖਿ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥
31 ਗੁਰਮੁਖਿ ਨਾਮੁ ਸਮਾਲਿ ਪਰਾਣੀ ਅੰਤੇ ਹੋਇ ਸਖਾਈ ॥