Ang 772
1 ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥
2 ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥
3 ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥
4 ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥
5 ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥
6 ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥
7 ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥
8 ਸੂਹੀ ਮਹਲਾ ੩ ॥
9 ਸੋਹਿਲੜਾ ਹਰਿ ਰਾਮ ਨਾਮੁ ਗੁਰਸਬਦੀ ਵੀਚਾਰੇ ਰਾਮ ॥
10 ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥
11 ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥
12 ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥
13 ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥
14 ਸੋਹਿਲੜਾ ਹਰਿ ਰਾਮ ਨਾਮੁ ਗੁਰਸਬਦੀ ਵੀਚਾਰੇ ॥੧॥
15 ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥
16 ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥
17 ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥
18 ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥
19 ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥
20 ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥੨॥
21 ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥
22 ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥
23 ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥
24 ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥
25 ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥
26 ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥
27 ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥
28 ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥
29 ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥
30 ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥
31 ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥
32 ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥