Ang 789
1 ਪਉੜੀ ॥
2 ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥
3 ਗੁਰਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥
4 ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥
5 ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥
6 ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥
7 ਸਲੋਕ ਮਃ ੧ ॥
8 ਨਾਨਕ ਇਹੁ ਤਨੁ ਜਾਲਿ ਜਿਨਿ ਜਲਿਐ ਨਾਮੁ ਵਿਸਾਰਿਆ ॥
9 ਪਉਦੀ ਜਾਇ ਪਰਾਲਿ ਪਿਛੈ ਹਥੁ ਨ ਅੰਬੜੈ ਤਿਤੁ ਨਿਵੰਧੈ ਤਾਲਿ ॥੧॥
10 ਮਃ ੧ ॥
11 ਨਾਨਕ ਮਨ ਕੇ ਕੰਮ ਫਿਟਿਆ ਗਣਤ ਨ ਆਵਹੀ ॥
12 ਕਿਤੀ ਲਹਾ ਸਹੰਮ ਜਾ ਬਖਸੇ ਤਾ ਧਕਾ ਨਹੀ ॥੨॥
13 ਪਉੜੀ ॥
14 ਸਚਾ ਅਮਰੁ ਚਲਾਇਓਨੁ ਕਰਿ ਸਚੁ ਫੁਰਮਾਣੁ ॥
15 ਸਦਾ ਨਿਹਚਲੁ ਰਵਿ ਰਹਿਆ ਸੋ ਪੁਰਖੁ ਸੁਜਾਣੁ ॥
16 ਗੁਰ ਪਰਸਾਦੀ ਸੇਵੀਐ ਸਚੁ ਸਬਦਿ ਨੀਸਾਣੁ ॥
17 ਪੂਰਾ ਥਾਟੁ ਬਣਾਇਆ ਰੰਗੁ ਗੁਰਮਤਿ ਮਾਣੁ ॥
18 ਅਗਮ ਅਗੋਚਰੁ ਅਲਖੁ ਹੈ ਗੁਰਮੁਖਿ ਹਰਿ ਜਾਣੁ ॥੧੧॥
19 ਸਲੋਕ ਮਃ ੧ ॥
20 ਨਾਨਕ ਬਦਰਾ ਮਾਲ ਕਾ ਭੀਤਰਿ ਧਰਿਆ ਆਣਿ ॥
21 ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ ॥੧॥
22 ਮਃ ੧ ॥
23 ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥
24 ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ॥
25 ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ ਨਿਕੋਰ ॥
26 ਸਾਧ ਭਲੇ ਅਣਨਾਤਿਆ ਚੋਰ ਸਿ ਚੋਰਾ ਚੋਰ ॥੨॥
27 ਪਉੜੀ ॥
28 ਆਪੇ ਹੁਕਮੁ ਚਲਾਇਦਾ ਜਗੁ ਧੰਧੈ ਲਾਇਆ ॥
29 ਇਕਿ ਆਪੇ ਹੀ ਆਪਿ ਲਾਇਅਨੁ ਗੁਰ ਤੇ ਸੁਖੁ ਪਾਇਆ ॥
30 ਦਹ ਦਿਸ ਇਹੁ ਮਨੁ ਧਾਵਦਾ ਗੁਰਿ ਠਾਕਿ ਰਹਾਇਆ ॥
31 ਨਾਵੈ ਨੋ ਸਭ ਲੋਚਦੀ ਗੁਰਮਤੀ ਪਾਇਆ ॥
32 ਧੁਰਿ ਲਿਖਿਆ ਮੇਟਿ ਨ ਸਕੀਐ ਜੋ ਹਰਿ ਲਿਖਿ ਪਾਇਆ ॥੧੨॥
33 ਸਲੋਕ ਮਃ ੧ ॥
34 ਦੁਇ ਦੀਵੇ ਚਉਦਹ ਹਟਨਾਲੇ ॥
35 ਜੇਤੇ ਜੀਅ ਤੇਤੇ ਵਣਜਾਰੇ ॥
36 ਖੁਲੑੇ ਹਟ ਹੋਆ ਵਾਪਾਰੁ ॥
37 ਜੋ ਪਹੁਚੈ ਸੋ ਚਲਣਹਾਰੁ ॥
38 ਧਰਮੁ ਦਲਾਲੁ ਪਾਏ ਨੀਸਾਣੁ ॥
39 ਨਾਨਕ ਨਾਮੁ ਲਾਹਾ ਪਰਵਾਣੁ ॥
40 ਘਰਿ ਆਏ ਵਜੀ ਵਾਧਾਈ ॥
41 ਸਚ ਨਾਮ ਕੀ ਮਿਲੀ ਵਡਿਆਈ ॥੧॥
42 ਮਃ ੧ ॥
43 ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥
44 ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥
45 ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥
46 ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥
47 ਪਉੜੀ ॥
48 ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥
49 ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥
50 ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥
51 ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥
52 ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥