1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥
3 ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥
4 ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥
5 ਤੇਰੇ ਗੁਣ ਗਾਵਾ ਦੇਹਿ ਬੁਝਾਈ ॥
6 ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥
7 ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥
8 ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥
9 ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥
10 ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥
11 ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥
12 ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥
13 ਬਿਲਾਵਲੁ ਮਹਲਾ ੧ ॥
14 ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥
15 ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥
16 ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥
17 ਕਉਣੁ ਜਾਣੈ ਪੀਰ ਪਰਾਈ ॥
18 ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥
19 ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥
20 ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮੑਾਰੀ ॥੨॥
21 ਸਿਖ ਮਤਿ ਸਭ ਬੁਧਿ ਤੁਮੑਾਰੀ ਮੰਦਿਰ ਛਾਵਾ ਤੇਰੇ ॥
22 ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥
23 ਜੀਅ ਜੰਤ ਸਭਿ ਸਰਣਿ ਤੁਮੑਾਰੀ ਸਰਬ ਚਿੰਤ ਤੁਧੁ ਪਾਸੇ ॥
24 ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥
25 ਬਿਲਾਵਲੁ ਮਹਲਾ ੧ ॥
26 ਆਪੇ ਸਬਦੁ ਆਪੇ ਨੀਸਾਨੁ ॥
27 ਆਪੇ ਸੁਰਤਾ ਆਪੇ ਜਾਨੁ ॥
28 ਆਪੇ ਕਰਿ ਕਰਿ ਵੇਖੈ ਤਾਣੁ ॥
29 ਤੂ ਦਾਤਾ ਨਾਮੁ ਪਰਵਾਣੁ ॥੧॥