Ang 798
1 ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥
2 ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥
3 ਬਿਲਾਵਲੁ ਮਹਲਾ ੩ ॥
4 ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥
5 ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥
6 ਮੰਗਲੁ ਨਾਰੀ ਗਾਵਹਿ ਆਏ ॥
7 ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥
8 ਹਉ ਤਿਨ ਬਲਿਹਾਰੈ ਜਿਨੑ ਹਰਿ ਮੰਨਿ ਵਸਾਏ ॥
9 ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥੧॥ ਰਹਾਉ ॥
10 ਸਦਾ ਰੰਗਿ ਰਾਤੇ ਤੇਰੈ ਚਾਏ ॥
11 ਹਰਿ ਜੀਉ ਆਪਿ ਵਸੈ ਮਨਿ ਆਏ ॥
12 ਆਪੇ ਸੋਭਾ ਸਦ ਹੀ ਪਾਏ ॥
13 ਗੁਰਮੁਖਿ ਮੇਲੈ ਮੇਲਿ ਮਿਲਾਏ ॥੨॥
14 ਗੁਰਮੁਖਿ ਰਾਤੇ ਸਬਦਿ ਰੰਗਾਏ ॥
15 ਨਿਜ ਘਰਿ ਵਾਸਾ ਹਰਿ ਗੁਣ ਗਾਏ ॥
16 ਰੰਗਿ ਚਲੂਲੈ ਹਰਿ ਰਸਿ ਭਾਏ ॥
17 ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥੩॥
18 ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥
19 ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥
20 ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥
21 ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥੪॥੫॥
22 ਬਿਲਾਵਲੁ ਮਹਲਾ ੩ ॥
23 ਪੂਰੇ ਗੁਰ ਤੇ ਵਡਿਆਈ ਪਾਈ ॥
24 ਅਚਿੰਤ ਨਾਮੁ ਵਸਿਆ ਮਨਿ ਆਈ ॥
25 ਹਉਮੈ ਮਾਇਆ ਸਬਦਿ ਜਲਾਈ ॥
26 ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥
27 ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥
28 ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥
29 ਮਨ ਕੀ ਪਰਤੀਤਿ ਮਨ ਤੇ ਪਾਈ ॥
30 ਪੂਰੇ ਗੁਰ ਤੇ ਸਬਦਿ ਬੁਝਾਈ ॥
31 ਜੀਵਣ ਮਰਣੁ ਕੋ ਸਮਸਰਿ ਵੇਖੈ ॥
32 ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥
33 ਘਰ ਹੀ ਮਹਿ ਸਭਿ ਕੋਟ ਨਿਧਾਨ ॥
34 ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥
35 ਸਦ ਹੀ ਲਾਗਾ ਸਹਜਿ ਧਿਆਨ ॥
36 ਅਨਦਿਨੁ ਗਾਵੈ ਏਕੋ ਨਾਮ ॥੩॥
37 ਇਸੁ ਜੁਗ ਮਹਿ ਵਡਿਆਈ ਪਾਈ ॥
38 ਪੂਰੇ ਗੁਰ ਤੇ ਨਾਮੁ ਧਿਆਈ ॥
39 ਜਹ ਦੇਖਾ ਤਹ ਰਹਿਆ ਸਮਾਈ ॥
40 ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥
41 ਪੂਰੈ ਭਾਗਿ ਗੁਰੁ ਪੂਰਾ ਪਾਇਆ ॥
42 ਅੰਤਰਿ ਨਾਮੁ ਨਿਧਾਨੁ ਦਿਖਾਇਆ ॥
43 ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥
44 ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥
45 ਰਾਗੁ ਬਿਲਾਵਲੁ ਮਹਲਾ ੪ ਘਰੁ ੩ ॥
46 ੴ ਸਤਿਗੁਰ ਪ੍ਰਸਾਦਿ ॥
47 ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥
48 ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥੧॥