Ang 805
1 ਚਰਨ ਕਮਲ ਸਿਉ ਲਾਈਐ ਚੀਤਾ ॥੧॥
2 ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥
3 ਜਲਨਿ ਬੁਝੈ ਹਰਿ ਹਰਿ ਗੁਨ ਗਾਵਤ ॥੧॥ ਰਹਾਉ ॥
4 ਸਫਲ ਜਨਮੁ ਹੋਵਤ ਵਡਭਾਗੀ ॥
5 ਸਾਧਸੰਗਿ ਰਾਮਹਿ ਲਿਵ ਲਾਗੀ ॥੨॥
6 ਮਤਿ ਪਤਿ ਧਨੁ ਸੁਖ ਸਹਜ ਅਨੰਦਾ ॥
7 ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥੩॥
8 ਹਰਿ ਦਰਸਨ ਕੀ ਮਨਿ ਪਿਆਸ ਘਨੇਰੀ ॥
9 ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥੪॥੮॥੧੩॥
10 ਬਿਲਾਵਲੁ ਮਹਲਾ ੫ ॥
11 ਮੋਹਿ ਨਿਰਗੁਨ ਸਭ ਗੁਣਹ ਬਿਹੂਨਾ ॥
12 ਦਇਆ ਧਾਰਿ ਅਪੁਨਾ ਕਰਿ ਲੀਨਾ ॥੧॥
13 ਮੇਰਾ ਮਨੁ ਤਨੁ ਹਰਿ ਗੋਪਾਲਿ ਸੁਹਾਇਆ ॥
14 ਕਰਿ ਕਿਰਪਾ ਪ੍ਰਭੁ ਘਰ ਮਹਿ ਆਇਆ ॥੧॥ ਰਹਾਉ ॥
15 ਭਗਤਿ ਵਛਲ ਭੈ ਕਾਟਨਹਾਰੇ ॥
16 ਸੰਸਾਰ ਸਾਗਰ ਅਬ ਉਤਰੇ ਪਾਰੇ ॥੨॥
17 ਪਤਿਤ ਪਾਵਨ ਪ੍ਰਭ ਬਿਰਦੁ ਬੇਦਿ ਲੇਖਿਆ ॥
18 ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥੩॥
19 ਸਾਧਸੰਗਿ ਪ੍ਰਗਟੇ ਨਾਰਾਇਣ ॥
20 ਨਾਨਕ ਦਾਸ ਸਭਿ ਦੂਖ ਪਲਾਇਣ ॥੪॥੯॥੧੪॥
21 ਬਿਲਾਵਲੁ ਮਹਲਾ ੫ ॥
22 ਕਵਨੁ ਜਾਨੈ ਪ੍ਰਭ ਤੁਮੑਰੀ ਸੇਵਾ ॥
23 ਪ੍ਰਭ ਅਵਿਨਾਸੀ ਅਲਖ ਅਭੇਵਾ ॥੧॥
24 ਗੁਣ ਬੇਅੰਤ ਪ੍ਰਭ ਗਹਿਰ ਗੰਭੀਰੇ ॥
25 ਊਚ ਮਹਲ ਸੁਆਮੀ ਪ੍ਰਭ ਮੇਰੇ ॥
26 ਤੂ ਅਪਰੰਪਰ ਠਾਕੁਰ ਮੇਰੇ ॥੧॥ ਰਹਾਉ ॥
27 ਏਕਸ ਬਿਨੁ ਨਾਹੀ ਕੋ ਦੂਜਾ ॥
28 ਤੁਮੑ ਹੀ ਜਾਨਹੁ ਅਪਨੀ ਪੂਜਾ ॥੨॥
29 ਆਪਹੁ ਕਛੂ ਨ ਹੋਵਤ ਭਾਈ ॥
30 ਜਿਸੁ ਪ੍ਰਭੁ ਦੇਵੈ ਸੋ ਨਾਮੁ ਪਾਈ ॥੩॥
31 ਕਹੁ ਨਾਨਕ ਜੋ ਜਨੁ ਪ੍ਰਭ ਭਾਇਆ ॥
32 ਗੁਣ ਨਿਧਾਨ ਪ੍ਰਭੁ ਤਿਨ ਹੀ ਪਾਇਆ ॥੪॥੧੦॥੧੫॥
33 ਬਿਲਾਵਲੁ ਮਹਲਾ ੫ ॥
34 ਮਾਤ ਗਰਭ ਮਹਿ ਹਾਥ ਦੇ ਰਾਖਿਆ ॥
35 ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥
36 ਭਜੁ ਗੋਬਿਦ ਸਭ ਛੋਡਿ ਜੰਜਾਲ ॥
37 ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥੧॥ ਰਹਾਉ ॥
38 ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥
39 ਕਰਨਹਾਰੁ ਇਕ ਨਿਮਖ ਨ ਜਾਪਿਆ ॥੨॥
40 ਮਹਾ ਮੋਹ ਅੰਧ ਕੂਪ ਪਰਿਆ ॥
41 ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥੩॥
42 ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥
43 ਸੰਤਸੰਗਿ ਨਾਨਕ ਪ੍ਰਭੁ ਪਾਇਆ ॥੪॥੧੧॥੧੬॥
44 ਬਿਲਾਵਲੁ ਮਹਲਾ ੫ ॥
45 ਮਾਤ ਪਿਤਾ ਸੁਤ ਬੰਧਪ ਭਾਈ ॥
46 ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥
47 ਸੂਖ ਸਹਜ ਆਨੰਦ ਘਣੇ ॥
48 ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਰਹਾਉ ॥
49 ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥
50 ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥
51 ਅਰਥ ਧਰਮ ਕਾਮ ਮੋਖ ਕਾ ਦਾਤਾ ॥