Ang 807
1 ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ ॥
2 ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥
3 ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥੨॥੫॥੨੩॥
4 ਬਿਲਾਵਲੁ ਮਹਲਾ ੫ ॥
5 ਜਿਸੁ ਊਪਰਿ ਹੋਵਤ ਦਇਆਲੁ ॥
6 ਹਰਿ ਸਿਮਰਤ ਕਾਟੈ ਸੋ ਕਾਲੁ ॥੧॥ ਰਹਾਉ ॥
7 ਸਾਧਸੰਗਿ ਭਜੀਐ ਗੋਪਾਲੁ ॥
8 ਗੁਨ ਗਾਵਤ ਤੂਟੈ ਜਮ ਜਾਲੁ ॥੧॥
9 ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥
10 ਨਾਨਕੁ ਜਾਚੈ ਸਾਧ ਰਵਾਲ ॥੨॥੬॥੨੪॥
11 ਬਿਲਾਵਲੁ ਮਹਲਾ ੫ ॥
12 ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥
13 ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥੧॥
14 ਐਸੀ ਪ੍ਰੀਤਿ ਕਰਹੁ ਮਨ ਮੇਰੇ ॥
15 ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥ ਰਹਾਉ ॥
16 ਕਹੁ ਨਾਨਕ ਜਾ ਕੇ ਨਿਰਮਲ ਭਾਗ ॥
17 ਹਰਿ ਚਰਨੀ ਤਾ ਕਾ ਮਨੁ ਲਾਗ ॥੨॥੭॥੨੫॥
18 ਬਿਲਾਵਲੁ ਮਹਲਾ ੫ ॥
19 ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥
20 ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥
21 ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥
22 ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥
23 ਨਾਨਕ ਗੁਰ ਪੂਰੇ ਸਰਨਾਈ ॥
24 ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥
25 ਬਿਲਾਵਲੁ ਮਹਲਾ ੫ ॥
26 ਸਤਿਗੁਰ ਕਰਿ ਦੀਨੇ ਅਸਥਿਰ ਘਰ ਬਾਰ ॥ ਰਹਾਉ ॥
27 ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ ਤਿਸੁ ਆਗੈ ਹੀ ਮਾਰੈ ਕਰਤਾਰ ॥੧॥
28 ਨਾਨਕ ਦਾਸ ਤਾ ਕੀ ਸਰਨਾਈ ਜਾ ਕੋ ਸਬਦੁ ਅਖੰਡ ਅਪਾਰ ॥੨॥੯॥੨੭॥
29 ਬਿਲਾਵਲੁ ਮਹਲਾ ੫ ॥
30 ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥
31 ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥ ਰਹਾਉ ॥
32 ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ ॥
33 ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥੧॥
34 ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ ॥
35 ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥੨॥੧੦॥੨੮॥
36 ਬਿਲਾਵਲੁ ਮਹਲਾ ੫ ॥
37 ਕਾਹੂ ਸੰਗਿ ਨ ਚਾਲਹੀ ਮਾਇਆ ਜੰਜਾਲ ॥
38 ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥ ਰਹਾਉ ॥
39 ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ ॥
40 ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥੧॥
41 ਸਤਿ ਬਚਨ ਸਾਧੂ ਕਹਹਿ ਨਿਤ ਜਪਹਿ ਗੁਪਾਲ ॥
42 ਸਿਮਰਿ ਸਿਮਰਿ ਨਾਨਕ ਤਰੇ ਹਰਿ ਕੇ ਰੰਗ ਲਾਲ ॥੨॥੧੧॥੨੯॥
43 ਬਿਲਾਵਲੁ ਮਹਲਾ ੫ ॥
44 ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥
45 ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥