Sri Guru Granth Sahib Ji

Ang 849

Cambia traduzione

1 ਬਿਲਾਵਲ ਕੀ ਵਾਰ ਮਹਲਾ ੪ ॥

2 ੴ ਸਤਿਗੁਰ ਪ੍ਰਸਾਦਿ ॥

3 ਸਲੋਕ ਮਃ ੪ ॥

4 ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥

5 ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥

6 ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥

7 ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥

8 ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥

9 ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

10 ਮਃ ੩ ॥

11 ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥

12 ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥

13 ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥

14 ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥

15 ਪਉੜੀ ॥

16 ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥

17 ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥

18 ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥

19 ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥

20 ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥

21 ਸਲੋਕ ਮਃ ੩ ॥

22 ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥

23 ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥

24 ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥

25 ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥

26 ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥

27 ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥

28 ਮਃ ੩ ॥

29 ਬਿਲਾਵਲੁ ਕਰਿਹੁ ਤੁਮੑ ਪਿਆਰਿਹੋ ਏਕਸੁ ਸਿਉ ਲਿਵ ਲਾਇ ॥

30 ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥

31 ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥

32 ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥

33 ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥

34 ਪਉੜੀ ॥

35 ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥

36 ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥

37 ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥

38 ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥

39 ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti