Ang 885
1 ਰਾਮਕਲੀ ਮਹਲਾ ੫ ॥
2 ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥
3 ਏਕਾ ਦੇਸੀ ਏਕੁ ਦਿਖਾਵੈ ਏਕੋ ਰਹਿਆ ਬਿਆਪੈ ॥
4 ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥੧॥
5 ਭਲੋ ਭਲੋ ਰੇ ਕੀਰਤਨੀਆ ॥
6 ਰਾਮ ਰਮਾ ਰਾਮਾ ਗੁਨ ਗਾਉ ॥
7 ਛੋਡਿ ਮਾਇਆ ਕੇ ਧੰਧ ਸੁਆਉ ॥੧॥ ਰਹਾਉ ॥
8 ਪੰਚ ਬਜਿਤ੍ਰ ਕਰੇ ਸੰਤੋਖਾ ਸਾਤ ਸੁਰਾ ਲੈ ਚਾਲੈ ॥
9 ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥
10 ਫੇਰੀ ਫੇਰੁ ਨ ਹੋਵੈ ਕਬ ਹੀ ਏਕੁ ਸਬਦੁ ਬੰਧਿ ਪਾਲੈ ॥੨॥
11 ਨਾਰਦੀ ਨਰਹਰ ਜਾਣਿ ਹਦੂਰੇ ॥
12 ਘੂੰਘਰ ਖੜਕੁ ਤਿਆਗਿ ਵਿਸੂਰੇ ॥
13 ਸਹਜ ਅਨੰਦ ਦਿਖਾਵੈ ਭਾਵੈ ॥
14 ਏਹੁ ਨਿਰਤਿਕਾਰੀ ਜਨਮਿ ਨ ਆਵੈ ॥੩॥
15 ਜੇ ਕੋ ਅਪਨੇ ਠਾਕੁਰ ਭਾਵੈ ॥
16 ਕੋਟਿ ਮਧਿ ਏਹੁ ਕੀਰਤਨੁ ਗਾਵੈ ॥
17 ਸਾਧਸੰਗਤਿ ਕੀ ਜਾਵਉ ਟੇਕ ॥
18 ਕਹੁ ਨਾਨਕ ਤਿਸੁ ਕੀਰਤਨੁ ਏਕ ॥੪॥੮॥
19 ਰਾਮਕਲੀ ਮਹਲਾ ੫ ॥
20 ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
21 ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
22 ਕਾਰਣ ਕਰਣ ਕਰੀਮ ॥
23 ਕਿਰਪਾ ਧਾਰਿ ਰਹੀਮ ॥੧॥ ਰਹਾਉ ॥
24 ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥
25 ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
26 ਕੋਈ ਪੜੈ ਬੇਦ ਕੋਈ ਕਤੇਬ ॥
27 ਕੋਈ ਓਢੈ ਨੀਲ ਕੋਈ ਸੁਪੇਦ ॥੩॥
28 ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥
29 ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥
30 ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥
31 ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥
32 ਰਾਮਕਲੀ ਮਹਲਾ ੫ ॥
33 ਪਵਨੈ ਮਹਿ ਪਵਨੁ ਸਮਾਇਆ ॥
34 ਜੋਤੀ ਮਹਿ ਜੋਤਿ ਰਲਿ ਜਾਇਆ ॥
35 ਮਾਟੀ ਮਾਟੀ ਹੋਈ ਏਕ ॥
36 ਰੋਵਨਹਾਰੇ ਕੀ ਕਵਨ ਟੇਕ ॥੧॥
37 ਕਉਨੁ ਮੂਆ ਰੇ ਕਉਨੁ ਮੂਆ ॥
38 ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥
39 ਅਗਲੀ ਕਿਛੁ ਖਬਰਿ ਨ ਪਾਈ ॥
40 ਰੋਵਨਹਾਰੁ ਭਿ ਊਠਿ ਸਿਧਾਈ ॥
41 ਭਰਮ ਮੋਹ ਕੇ ਬਾਂਧੇ ਬੰਧ ॥
42 ਸੁਪਨੁ ਭਇਆ ਭਖਲਾਏ ਅੰਧ ॥੨॥
43 ਇਹੁ ਤਉ ਰਚਨੁ ਰਚਿਆ ਕਰਤਾਰਿ ॥
44 ਆਵਤ ਜਾਵਤ ਹੁਕਮਿ ਅਪਾਰਿ ॥
45 ਨਹ ਕੋ ਮੂਆ ਨ ਮਰਣੈ ਜੋਗੁ ॥
46 ਨਹ ਬਿਨਸੈ ਅਬਿਨਾਸੀ ਹੋਗੁ ॥੩॥
47 ਜੋ ਇਹੁ ਜਾਣਹੁ ਸੋ ਇਹੁ ਨਾਹਿ ॥
48 ਜਾਨਣਹਾਰੇ ਕਉ ਬਲਿ ਜਾਉ ॥
49 ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥
50 ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥
51 ਰਾਮਕਲੀ ਮਹਲਾ ੫ ॥
52 ਜਪਿ ਗੋਬਿੰਦੁ ਗੋਪਾਲ ਲਾਲੁ ॥
53 ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥
54 ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥