Ang 897
1 ਓੁਂ ਨਮੋ ਭਗਵੰਤ ਗੁਸਾਈ ॥
2 ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥
3 ਜਗੰਨਾਥ ਜਗਜੀਵਨ ਮਾਧੋ ॥
4 ਭਉ ਭੰਜਨ ਰਿਦ ਮਾਹਿ ਅਰਾਧੋ ॥
5 ਰਿਖੀਕੇਸ ਗੋਪਾਲ ਗੋੁਵਿੰਦ ॥
6 ਪੂਰਨ ਸਰਬਤ੍ਰ ਮੁਕੰਦ ॥੨॥
7 ਮਿਹਰਵਾਨ ਮਉਲਾ ਤੂਹੀ ਏਕ ॥
8 ਪੀਰ ਪੈਕਾਂਬਰ ਸੇਖ ॥
9 ਦਿਲਾ ਕਾ ਮਾਲਕੁ ਕਰੇ ਹਾਕੁ ॥
10 ਕੁਰਾਨ ਕਤੇਬ ਤੇ ਪਾਕੁ ॥੩॥
11 ਨਾਰਾਇਣ ਨਰਹਰ ਦਇਆਲ ॥
12 ਰਮਤ ਰਾਮ ਘਟ ਘਟ ਆਧਾਰ ॥
13 ਬਾਸੁਦੇਵ ਬਸਤ ਸਭ ਠਾਇ ॥
14 ਲੀਲਾ ਕਿਛੁ ਲਖੀ ਨ ਜਾਇ ॥੪॥
15 ਮਿਹਰ ਦਇਆ ਕਰਿ ਕਰਨੈਹਾਰ ॥
16 ਭਗਤਿ ਬੰਦਗੀ ਦੇਹਿ ਸਿਰਜਣਹਾਰ ॥
17 ਕਹੁ ਨਾਨਕ ਗੁਰਿ ਖੋਏ ਭਰਮ ॥
18 ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥
19 ਰਾਮਕਲੀ ਮਹਲਾ ੫ ॥
20 ਕੋਟਿ ਜਨਮ ਕੇ ਬਿਨਸੇ ਪਾਪ ॥
21 ਹਰਿ ਹਰਿ ਜਪਤ ਨਾਹੀ ਸੰਤਾਪ ॥
22 ਗੁਰ ਕੇ ਚਰਨ ਕਮਲ ਮਨਿ ਵਸੇ ॥
23 ਮਹਾ ਬਿਕਾਰ ਤਨ ਤੇ ਸਭਿ ਨਸੇ ॥੧॥
24 ਗੋਪਾਲ ਕੋ ਜਸੁ ਗਾਉ ਪ੍ਰਾਣੀ ॥
25 ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਸਮਾਣੀ ॥੧॥ ਰਹਾਉ ॥
26 ਤ੍ਰਿਸਨਾ ਭੂਖ ਸਭ ਨਾਸੀ ॥
27 ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥
28 ਰੈਨਿ ਦਿਨਸੁ ਪ੍ਰਭ ਸੇਵ ਕਮਾਨੀ ॥
29 ਹਰਿ ਮਿਲਣੈ ਕੀ ਏਹ ਨੀਸਾਨੀ ॥੨॥
30 ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥
31 ਗੁਰ ਕਾ ਦਰਸਨੁ ਦੇਖਿ ਨਿਹਾਲ ॥
32 ਪਰਾ ਪੂਰਬਲਾ ਕਰਮੁ ਬਣਿ ਆਇਆ ॥
33 ਹਰਿ ਕੇ ਗੁਣ ਨਿਤ ਰਸਨਾ ਗਾਇਆ ॥੩॥
34 ਹਰਿ ਕੇ ਸੰਤ ਸਦਾ ਪਰਵਾਣੁ ॥
35 ਸੰਤ ਜਨਾ ਮਸਤਕਿ ਨੀਸਾਣੁ ॥
36 ਦਾਸ ਕੀ ਰੇਣੁ ਪਾਏ ਜੇ ਕੋਇ ॥
37 ਨਾਨਕ ਤਿਸ ਕੀ ਪਰਮ ਗਤਿ ਹੋਇ ॥੪॥੩੫॥੪੬॥
38 ਰਾਮਕਲੀ ਮਹਲਾ ੫ ॥
39 ਦਰਸਨ ਕਉ ਜਾਈਐ ਕੁਰਬਾਨੁ ॥
40 ਚਰਨ ਕਮਲ ਹਿਰਦੈ ਧਰਿ ਧਿਆਨੁ ॥
41 ਧੂਰਿ ਸੰਤਨ ਕੀ ਮਸਤਕਿ ਲਾਇ ॥
42 ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥
43 ਜਿਸੁ ਭੇਟਤ ਮਿਟੈ ਅਭਿਮਾਨੁ ॥
44 ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥
45 ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥
46 ਗੁਰ ਕੀ ਭਗਤਿ ਸਦਾ ਗੁਣ ਗਾਉ ॥
47 ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥
48 ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥
49 ਗੁਰ ਬਚਨੀ ਸਮਸਰਿ ਸੁਖ ਦੂਖ ॥
50 ਕਦੇ ਨ ਬਿਆਪੈ ਤ੍ਰਿਸਨਾ ਭੂਖ ॥
51 ਮਨਿ ਸੰਤੋਖੁ ਸਬਦਿ ਗੁਰ ਰਾਜੇ ॥
52 ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥
53 ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥
54 ਗੁਰੁ ਦਾਤਾ ਦਇਆਲ ਬਖਸਿੰਦੁ ॥
55 ਗੁਰ ਚਰਨੀ ਜਾ ਕਾ ਮਨੁ ਲਾਗਾ ॥
56 ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥