Ang 905
1 ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥
2 ਕੋਟਿ ਮਧੇ ਕੋ ਜਨੁ ਆਪਾਰੁ ॥੭॥
3 ਏਕੁ ਬੁਰਾ ਭਲਾ ਸਚੁ ਏਕੈ ॥
4 ਬੂਝੁ ਗਿਆਨੀ ਸਤਗੁਰ ਕੀ ਟੇਕੈ ॥
5 ਗੁਰਮੁਖਿ ਵਿਰਲੀ ਏਕੋ ਜਾਣਿਆ ॥
6 ਆਵਣੁ ਜਾਣਾ ਮੇਟਿ ਸਮਾਣਿਆ ॥੮॥
7 ਜਿਨ ਕੈ ਹਿਰਦੈ ਏਕੰਕਾਰੁ ॥
8 ਸਰਬ ਗੁਣੀ ਸਾਚਾ ਬੀਚਾਰੁ ॥
9 ਗੁਰ ਕੈ ਭਾਣੈ ਕਰਮ ਕਮਾਵੈ ॥
10 ਨਾਨਕ ਸਾਚੇ ਸਾਚਿ ਸਮਾਵੈ ॥੯॥੪॥
11 ਰਾਮਕਲੀ ਮਹਲਾ ੧ ॥
12 ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥
13 ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥
14 ਰਾਮ ਨਾਮ ਸਰਿ ਅਵਰੁ ਨ ਪੂਜੈ ॥੧॥
15 ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥
16 ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ ॥
17 ਵਾਦੁ ਪੜੈ ਰਾਗੀ ਜਗੁ ਭੀਜੈ ॥
18 ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥
19 ਰਾਮ ਨਾਮ ਬਿਨੁ ਦੂਖੁ ਸਹੀਜੈ ॥੨॥
20 ਚਾੜਸਿ ਪਵਨੁ ਸਿੰਘਾਸਨੁ ਭੀਜੈ ॥
21 ਨਿਉਲੀ ਕਰਮ ਖਟੁ ਕਰਮ ਕਰੀਜੈ ॥
22 ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥੩॥
23 ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ ॥
24 ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥
25 ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥੪॥
26 ਅੰਤਰਿ ਮੈਲੁ ਤੀਰਥ ਭਰਮੀਜੈ ॥
27 ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥
28 ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥੫॥
29 ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥
30 ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥
31 ਮਨਮੁਖਿ ਜਨਮੈ ਜਨਮਿ ਮਰੀਜੈ ॥੬॥
32 ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥
33 ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ ॥
34 ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥੭॥
35 ਊਂਦਰ ਦੂੰਦਰ ਪਾਸਿ ਧਰੀਜੈ ॥
36 ਧੁਰ ਕੀ ਸੇਵਾ ਰਾਮੁ ਰਵੀਜੈ ॥
37 ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥੮॥੫॥
38 ਰਾਮਕਲੀ ਮਹਲਾ ੧ ॥
39 ਅੰਤਰਿ ਉਤਭੁਜੁ ਅਵਰੁ ਨ ਕੋਈ ॥
40 ਜੋ ਕਹੀਐ ਸੋ ਪ੍ਰਭ ਤੇ ਹੋਈ ॥
41 ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥
42 ਉਤਪਤਿ ਪਰਲਉ ਅਵਰੁ ਨ ਕੋਈ ॥੧॥
43 ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥
44 ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥
45 ਨਾਮੁ ਰਤਨੁ ਹੀਰਾ ਨਿਰਮੋਲੁ ॥
46 ਸਾਚਾ ਸਾਹਿਬੁ ਅਮਰੁ ਅਤੋਲੁ ॥
47 ਜਿਹਵਾ ਸੂਚੀ ਸਾਚਾ ਬੋਲੁ ॥
48 ਘਰਿ ਦਰਿ ਸਾਚਾ ਨਾਹੀ ਰੋਲੁ ॥੨॥
49 ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥
50 ਨਾਮੁ ਬਿਸਾਰਿ ਪਚਹਿ ਅਭਿਮਾਨੁ ॥
51 ਨਾਮ ਬਿਨਾ ਕਿਆ ਗਿਆਨ ਧਿਆਨੁ ॥
52 ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥
53 ਹਠੁ ਅਹੰਕਾਰੁ ਕਰੈ ਨਹੀ ਪਾਵੈ ॥
54 ਪਾਠ ਪੜੈ ਲੇ ਲੋਕ ਸੁਣਾਵੈ ॥