Ang 922
1 ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥
2 ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥
3 ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥
4 ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥
5 ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥
6 ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥
7 ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥
8 ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥
9 ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥
10 ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥
11 ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥
12 ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥
13 ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥
14 ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥
15 ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥
16 ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥
17 ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥
18 ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥
19 ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥
20 ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥
21 ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥
22 ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥
23 ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥
24 ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥
25 ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥
26 ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥
27 ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
28 ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
29 ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
30 ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
31 ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
32 ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥