Ang 938
1 ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥
2 ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥
3 ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥
4 ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥
5 ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥
6 ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥
7 ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥
8 ਰਾਮਕਲੀ ਮਹਲਾ ੧ ਸਿਧ ਗੋਸਟਿ ॥
9 ੴ ਸਤਿਗੁਰ ਪ੍ਰਸਾਦਿ ॥
10 ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥
11 ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥
12 ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥
13 ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥
14 ਕਿਆ ਭਵੀਐ ਸਚਿ ਸੂਚਾ ਹੋਇ ॥
15 ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥
16 ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥
17 ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥
18 ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥
19 ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥
20 ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥
21 ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥
22 ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥
23 ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥
24 ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥
25 ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥
26 ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥
27 ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥
28 ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥
29 ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥
30 ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥
31 ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥
32 ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥
33 ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥
34 ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥
35 ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥
36 ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥
37 ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥