Sri Guru Granth Sahib Ji

Ang 958

Cambia traduzione

1 ਮਃ ੫ ॥

2 ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥

3 ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥

4 ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥

5 ਪਉੜੀ ॥

6 ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥

7 ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥

8 ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥

9 ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥

10 ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥

11 ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥

12 ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥

13 ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥

14 ਸਲੋਕੁ ਮਃ ੫ ॥

15 ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥

16 ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥

17 ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥

18 ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥

19 ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥

20 ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥

21 ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥

22 ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥੧॥

23 ਮਃ ੫ ॥

24 ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥

25 ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥

26 ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥

27 ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥

28 ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥੨॥

29 ਪਉੜੀ ॥

30 ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥

31 ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥

32 ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥

33 ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥

34 ਓਨਾ ਪਿਛੈ ਜਗੁ ਭੁੰਚੈ ਭੋਗਈ ॥

35 ਓਨਾ ਪਿਆਰਾ ਰਬੁ ਓਨਾਹਾ ਜੋਗਈ ॥

36 ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥

37 ਹਉ ਬਲਿਹਾਰੀ ਤਿਨ ਜਿ ਖਸਮੈ ਭਾਣਿਆ ॥੪॥

38 ਸਲੋਕ ਮਃ ੫ ॥

39 ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥

40 ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥

41 ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥

42 ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥

43 ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥

44 ਹਰਿ ਇਕੋ ਮੇਰਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥

45 ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥

46 ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti