Ang 967
1 ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥
2 ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥
3 ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥
4 ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥
5 ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥
6 ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨੑ ਮੁਰਟੀਐ ॥
7 ਦਿਲਿ ਖੋਟੈ ਆਕੀ ਫਿਰਨੑਿ ਬੰਨੑਿ ਭਾਰੁ ਉਚਾਇਨੑਿ ਛਟੀਐ ॥
8 ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥
9 ਕਉਣੁ ਹਾਰੇ ਕਿਨਿ ਉਵਟੀਐ ॥੨॥
10 ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥
11 ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥
12 ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥
13 ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥
14 ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥
15 ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥
16 ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥
17 ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥
18 ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥
19 ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥
20 ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥
21 ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥
22 ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥
23 ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥
24 ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥
25 ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥
26 ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥
27 ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥
28 ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥
29 ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥
30 ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥
31 ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥
32 ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥
33 ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥
34 ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥
35 ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥
36 ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥
37 ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥
38 ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥
39 ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥