Ang 999
1 ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥
2 ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮ ਰਾਇਆ ॥੩॥
3 ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥
4 ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥੪॥੧॥
5 ਮਾਰੂ ਮਹਲਾ ੫ ॥
6 ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥
7 ਪੁਤ੍ਰ ਹੇਤਿ ਨਾਰਾਇਣੁ ਕਹਿਓ ਜਮਕੰਕਰ ਮਾਰਿ ਬਿਦਾਰੇ ॥੧॥
8 ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥
9 ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥੧॥ ਰਹਾਉ ॥
10 ਬਾਲਮੀਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ ॥
11 ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥੨॥
12 ਕੀਨੀ ਰਖਿਆ ਭਗਤ ਪ੍ਰਹਿਲਾਦੈ ਹਰਨਾਖਸ ਨਖਹਿ ਬਿਦਾਰੇ ॥
13 ਬਿਦਰੁ ਦਾਸੀ ਸੁਤੁ ਭਇਓ ਪੁਨੀਤਾ ਸਗਲੇ ਕੁਲ ਉਜਾਰੇ ॥੩॥
14 ਕਵਨ ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥
15 ਆਇਓ ਸਾਮ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ ॥੪॥੨॥
16 ਮਾਰੂ ਮਹਲਾ ੫ ॥
17 ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥
18 ਜੋ ਜੋ ਕਰਮ ਕੀਏ ਹਉ ਹਉਮੈ ਤੇ ਤੇ ਭਏ ਅਜਾਏ ॥੧॥
19 ਅਵਰ ਦਿਨ ਕਾਹੂ ਕਾਜ ਨ ਲਾਏ ॥
20 ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨ ਹਰਿ ਜਸੁ ਗਾਏ ॥੧॥ ਰਹਾਉ ॥
21 ਪੁਤ੍ਰ ਕਲਤ੍ਰ ਗ੍ਰਿਹ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥
22 ਮਾਇਆ ਮਦ ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥੨॥
23 ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ ॥
24 ਤੁਮ ਦਾਤਾਰ ਵਡੇ ਪ੍ਰਭ ਸੰਮ੍ਰਥ ਮਾਗਨ ਕਉ ਦਾਨੁ ਆਏ ॥੩॥
25 ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣ ਸਰਣਾਏ ॥
26 ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥੪॥੩॥
27 ਮਾਰੂ ਮਹਲਾ ੫ ॥
28 ਕਵਨ ਥਾਨ ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥
29 ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਕਰਿ ਗਾਰਾ ॥੧॥
30 ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥
31 ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥੧॥ ਰਹਾਉ ॥
32 ਸਹਨ ਸੀਲ ਪਵਨ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥
33 ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥੨॥
34 ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥
35 ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ ॥੩॥
36 ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥
37 ਭਣਤਿ ਨਾਨਕੁ ਜਬ ਖੇਲੁ ਉਝਾਰੈ ਤਬ ਏਕੈ ਏਕੰਕਾਰਾ ॥੪॥੪॥