Ang 1012
1 ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥੭॥
2 ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿ ਜਾਈ ॥
3 ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥
4 ਨਾਨਕ ਨਾਮਿ ਰਤੇ ਸੇ ਨਿਰਮਲੇ ਸਾਚੈ ਰਹੇ ਸਮਾਈ ॥੮॥੫॥
5 ਮਾਰੂ ਮਹਲਾ ੧ ॥
6 ਹੁਕਮੁ ਭਇਆ ਰਹਣਾ ਨਹੀ ਧੁਰਿ ਫਾਟੇ ਚੀਰੈ ॥
7 ਏਹੁ ਮਨੁ ਅਵਗਣਿ ਬਾਧਿਆ ਸਹੁ ਦੇਹ ਸਰੀਰੈ ॥
8 ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ ॥੧॥
9 ਕਿਉ ਰਹੀਐ ਉਠਿ ਚਲਣਾ ਬੁਝੁ ਸਬਦ ਬੀਚਾਰਾ ॥
10 ਜਿਸੁ ਤੂ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ ॥੧॥ ਰਹਾਉ ॥
11 ਜਿਉ ਤੂ ਰਾਖਹਿ ਤਿਉ ਰਹਾ ਜੋ ਦੇਹਿ ਸੁ ਖਾਉ ॥
12 ਜਿਉ ਤੂ ਚਲਾਵਹਿ ਤਿਉ ਚਲਾ ਮੁਖਿ ਅੰਮ੍ਰਿਤ ਨਾਉ ॥
13 ਮੇਰੇ ਠਾਕੁਰ ਹਥਿ ਵਡਿਆਈਆ ਮੇਲਹਿ ਮਨਿ ਚਾਉ ॥੨॥
14 ਕੀਤਾ ਕਿਆ ਸਾਲਾਹੀਐ ਕਰਿ ਦੇਖੈ ਸੋਈ ॥
15 ਜਿਨਿ ਕੀਆ ਸੋ ਮਨਿ ਵਸੈ ਮੈ ਅਵਰੁ ਨ ਕੋਈ ॥
16 ਸੋ ਸਾਚਾ ਸਾਲਾਹੀਐ ਸਾਚੀ ਪਤਿ ਹੋਈ ॥੩॥
17 ਪੰਡਿਤੁ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥
18 ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ॥
19 ਵਿਛੋੜਾ ਭਉ ਵੀਸਰੈ ਪੂਰਾ ਰਖਵਾਲਾ ॥੪॥
20 ਜਿਨ ਕੀ ਲੇਖੈ ਪਤਿ ਪਵੈ ਸੇ ਪੂਰੇ ਭਾਈ ॥
21 ਪੂਰੇ ਪੂਰੀ ਮਤਿ ਹੈ ਸਚੀ ਵਡਿਆਈ ॥
22 ਦੇਦੇ ਤੋਟਿ ਨ ਆਵਈ ਲੈ ਲੈ ਥਕਿ ਪਾਈ ॥੫॥
23 ਖਾਰ ਸਮੁਦ੍ਰੁ ਢੰਢੋਲੀਐ ਇਕੁ ਮਣੀਆ ਪਾਵੈ ॥
24 ਦੁਇ ਦਿਨ ਚਾਰਿ ਸੁਹਾਵਣਾ ਮਾਟੀ ਤਿਸੁ ਖਾਵੈ ॥
25 ਗੁਰੁ ਸਾਗਰੁ ਸਤਿ ਸੇਵੀਐ ਦੇ ਤੋਟਿ ਨ ਆਵੈ ॥੬॥
26 ਮੇਰੇ ਪ੍ਰਭ ਭਾਵਨਿ ਸੇ ਊਜਲੇ ਸਭ ਮੈਲੁ ਭਰੀਜੈ ॥
27 ਮੈਲਾ ਊਜਲੁ ਤਾ ਥੀਐ ਪਾਰਸ ਸੰਗਿ ਭੀਜੈ ॥
28 ਵੰਨੀ ਸਾਚੇ ਲਾਲ ਕੀ ਕਿਨਿ ਕੀਮਤਿ ਕੀਜੈ ॥੭॥
29 ਭੇਖੀ ਹਾਥ ਨ ਲਭਈ ਤੀਰਥਿ ਨਹੀ ਦਾਨੇ ॥
30 ਪੂਛਉ ਬੇਦ ਪੜੰਤਿਆ ਮੂਠੀ ਵਿਣੁ ਮਾਨੇ ॥
31 ਨਾਨਕ ਕੀਮਤਿ ਸੋ ਕਰੇ ਪੂਰਾ ਗੁਰੁ ਗਿਆਨੇ ॥੮॥੬॥
32 ਮਾਰੂ ਮਹਲਾ ੧ ॥
33 ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥
34 ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਘੂਮਨ ਘੇਰੈ ॥
35 ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥
36 ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ ਜੈਸੇ ਢੋਰੈ ॥੧॥
37 ਬਾਬਾ ਐਸੀ ਰਵਤ ਰਵੈ ਸੰਨਿਆਸੀ ॥
38 ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥੧॥ ਰਹਾਉ ॥
39 ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥
40 ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥
41 ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥
42 ਭਰਮਿ ਭੁਲਾਣਾ ਸਬਦੁ ਨ ਚੀਨੈ ਜੂਐ ਬਾਜੀ ਹਾਰੀ ॥੨॥