Sri Guru Granth Sahib Ji

Ang 1021

翻訳を変更

1 ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥੮॥

2 ਆਪੇ ਧਨਖੁ ਆਪੇ ਸਰਬਾਣਾ ॥

3 ਆਪੇ ਸੁਘੜੁ ਸਰੂਪੁ ਸਿਆਣਾ ॥

4 ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥੯॥

5 ਪਉਣੁ ਗੁਰੂ ਪਾਣੀ ਪਿਤ ਜਾਤਾ ॥

6 ਉਦਰ ਸੰਜੋਗੀ ਧਰਤੀ ਮਾਤਾ ॥

7 ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥੧੦॥

8 ਆਪੇ ਮਛੁਲੀ ਆਪੇ ਜਾਲਾ ॥

9 ਆਪੇ ਗਊ ਆਪੇ ਰਖਵਾਲਾ ॥

10 ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥੧੧॥

11 ਆਪੇ ਜੋਗੀ ਆਪੇ ਭੋਗੀ ॥

12 ਆਪੇ ਰਸੀਆ ਪਰਮ ਸੰਜੋਗੀ ॥

13 ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥੧੨॥

14 ਖਾਣੀ ਬਾਣੀ ਤੁਝਹਿ ਸਮਾਣੀ ॥

15 ਜੋ ਦੀਸੈ ਸਭ ਆਵਣ ਜਾਣੀ ॥

16 ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ ਹੇ ॥੧੩॥

17 ਸਬਦੁ ਬੁਝਾਏ ਸਤਿਗੁਰੁ ਪੂਰਾ ॥

18 ਸਰਬ ਕਲਾ ਸਾਚੇ ਭਰਪੂਰਾ ॥

19 ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ ਤਿਲੁ ਨ ਤਮਾਈ ਹੇ ॥੧੪॥

20 ਕਾਲੁ ਬਿਕਾਲੁ ਭਏ ਦੇਵਾਨੇ ॥

21 ਸਬਦੁ ਸਹਜ ਰਸੁ ਅੰਤਰਿ ਮਾਨੇ ॥

22 ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥੧੫॥

23 ਆਪਿ ਨਿਰਾਲਮੁ ਗੁਰ ਗਮ ਗਿਆਨਾ ॥

24 ਜੋ ਦੀਸੈ ਤੁਝ ਮਾਹਿ ਸਮਾਨਾ ॥

25 ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥੧੬॥੧॥

26 ਮਾਰੂ ਮਹਲਾ ੧ ॥

27 ਆਪੇ ਧਰਤੀ ਧਉਲੁ ਅਕਾਸੰ ॥

28 ਆਪੇ ਸਾਚੇ ਗੁਣ ਪਰਗਾਸੰ ॥

29 ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥੧॥

30 ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥

31 ਕੋਇ ਨ ਮੇਟੈ ਸਾਚੇ ਲੇਖੈ ॥

32 ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥੨॥

33 ਪੰਚ ਚੋਰ ਚੰਚਲ ਚਿਤੁ ਚਾਲਹਿ ॥

34 ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥

35 ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥

36 ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥

37 ਮਨਸਾ ਮਾਰਿ ਮਨੈ ਸਿਉ ਲੂਝੈ ॥

38 ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥

39 ਆਪੇ ਸੁਰਗੁ ਮਛੁ ਪਇਆਲਾ ॥

40 ਆਪੇ ਜੋਤਿ ਸਰੂਪੀ ਬਾਲਾ ॥

41 ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥

42 ਬੇਦ ਕਤੇਬੀ ਭੇਦੁ ਨ ਜਾਤਾ ॥

43 ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥

44 ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥

45 ਕਰਿ ਕਰਿ ਥਾਕੀ ਮੀਤ ਘਨੇਰੇ ॥

46 ਕੋਇ ਨ ਕਾਟੈ ਅਵਗੁਣ ਮੇਰੇ ॥

47 ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥੭॥

48 ਭੂਲੇ ਚੂਕੇ ਮਾਰਗਿ ਪਾਵਹਿ ॥

49 ਆਪਿ ਭੁਲਾਇ ਤੂਹੈ ਸਮਝਾਵਹਿ ॥

50 ਬਿਨੁ ਨਾਵੈ ਮੈ ਅਵਰੁ ਨ ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥੮॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告