Ang 1242
1 ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥
2 ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥
3 ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥
4 ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥
5 ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥੨॥
6 ਪਉੜੀ ॥
7 ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥
8 ਨਾਉ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥
9 ਨਾਇ ਮੰਨਿਐ ਨਾਮੁ ਊਪਜੈ ਸਹਜੇ ਸੁਖੁ ਪਾਇਆ ॥
10 ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥
11 ਨਾਨਕ ਨਾਮੁ ਰਤੰਨੁ ਹੈ ਗੁਰਮੁਖਿ ਹਰਿ ਧਿਆਇਆ ॥੧੧॥
12 ਸਲੋਕ ਮਃ ੧ ॥
13 ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥
14 ਤੁਧੁ ਅਗੈ ਤੁਧੈ ਸਾਲਾਹੀ ਮੈ ਅੰਧੇ ਨਾਉ ਸੁਜਾਖਾ ॥
15 ਜੇਤਾ ਆਖਣੁ ਸਾਹੀ ਸਬਦੀ ਭਾਖਿਆ ਭਾਇ ਸੁਭਾਈ ॥
16 ਨਾਨਕ ਬਹੁਤਾ ਏਹੋ ਆਖਣੁ ਸਭ ਤੇਰੀ ਵਡਿਆਈ ॥੧॥
17 ਮਃ ੧ ॥
18 ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥
19 ਸਭਿ ਕਾਰਣ ਕਰਤਾ ਕਰੇ ਦੇਖੈ ਵਾਰੋ ਵਾਰ ॥
20 ਜੇ ਚੁਪੈ ਜੇ ਮੰਗਿਐ ਦਾਤਿ ਕਰੇ ਦਾਤਾਰੁ ॥
21 ਇਕੁ ਦਾਤਾ ਸਭਿ ਮੰਗਤੇ ਫਿਰਿ ਦੇਖਹਿ ਆਕਾਰੁ ॥
22 ਨਾਨਕ ਏਵੈ ਜਾਣੀਐ ਜੀਵੈ ਦੇਵਣਹਾਰੁ ॥੨॥
23 ਪਉੜੀ ॥
24 ਨਾਇ ਮੰਨਿਐ ਸੁਰਤਿ ਊਪਜੈ ਨਾਮੇ ਮਤਿ ਹੋਈ ॥
25 ਨਾਇ ਮੰਨਿਐ ਗੁਣ ਉਚਰੈ ਨਾਮੇ ਸੁਖਿ ਸੋਈ ॥
26 ਨਾਇ ਮੰਨਿਐ ਭ੍ਰਮੁ ਕਟੀਐ ਫਿਰਿ ਦੁਖੁ ਨ ਹੋਈ ॥
27 ਨਾਇ ਮੰਨਿਐ ਸਾਲਾਹੀਐ ਪਾਪਾਂ ਮਤਿ ਧੋਈ ॥
28 ਨਾਨਕ ਪੂਰੇ ਗੁਰ ਤੇ ਨਾਉ ਮੰਨੀਐ ਜਿਨ ਦੇਵੈ ਸੋਈ ॥੧੨॥
29 ਸਲੋਕ ਮਃ ੧ ॥
30 ਸਾਸਤ੍ਰ ਬੇਦ ਪੁਰਾਣ ਪੜੑੰਤਾ ॥
31 ਪੂਕਾਰੰਤਾ ਅਜਾਣੰਤਾ ॥
32 ਜਾਂ ਬੂਝੈ ਤਾਂ ਸੂਝੈ ਸੋਈ ॥
33 ਨਾਨਕੁ ਆਖੈ ਕੂਕ ਨ ਹੋਈ ॥੧॥
34 ਮਃ ੧ ॥
35 ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥
36 ਆਪੇ ਸਕਤਾ ਆਪੇ ਸੁਰਤਾ ਸਕਤੀ ਜਗਤੁ ਪਰੋਵਹਿ ॥
37 ਆਪੇ ਭੇਜੇ ਆਪੇ ਸਦੇ ਰਚਨਾ ਰਚਿ ਰਚਿ ਵੇਖੈ ॥
38 ਨਾਨਕ ਸਚਾ ਸਚੀ ਨਾਂਈ ਸਚੁ ਪਵੈ ਧੁਰਿ ਲੇਖੈ ॥੨॥
39 ਪਉੜੀ ॥
40 ਨਾਮੁ ਨਿਰੰਜਨ ਅਲਖੁ ਹੈ ਕਿਉ ਲਖਿਆ ਜਾਈ ॥
41 ਨਾਮੁ ਨਿਰੰਜਨ ਨਾਲਿ ਹੈ ਕਿਉ ਪਾਈਐ ਭਾਈ ॥
42 ਨਾਮੁ ਨਿਰੰਜਨ ਵਰਤਦਾ ਰਵਿਆ ਸਭ ਠਾਂਈ ॥
43 ਗੁਰ ਪੂਰੇ ਤੇ ਪਾਈਐ ਹਿਰਦੈ ਦੇਇ ਦਿਖਾਈ ॥
44 ਨਾਨਕ ਨਦਰੀ ਕਰਮੁ ਹੋਇ ਗੁਰ ਮਿਲੀਐ ਭਾਈ ॥੧੩॥
45 ਸਲੋਕ ਮਃ ੧ ॥
46 ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥
47 ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ ॥
48 ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ ॥