Ang 1396
1 ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥
2 ਹਰਿ ਨਾਮੁ ਛੋਡਿ ਦੂਜੈ ਲਗੇ ਤਿਨੑ ਕੇ ਗੁਣ ਹਉ ਕਿਆ ਕਹਉ ॥
3 ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥
4 ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥
5 ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥
6 ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥
7 ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥
8 ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥
9 ਗੁਰ ਅਮਰਦਾਸ ਸਚੁ ਸਲੵ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥
10 ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥
11 ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥
12 ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲੵ ਉਨਹ ਜੋੁ ਗਾਵੈ ॥
13 ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥
14 ਸਵਈਏ ਮਹਲੇ ਚਉਥੇ ਕੇ ੪ ॥
15 ੴ ਸਤਿਗੁਰ ਪ੍ਰਸਾਦਿ ॥
16 ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥
17 ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥
18 ਗੁਨ ਗਾਵਤ ਮਨਿ ਹੋਇ ਬਿਗਾਸਾ ॥
19 ਸਤਿਗੁਰ ਪੂਰਿ ਜਨਹ ਕੀ ਆਸਾ ॥
20 ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥
21 ਅਬਿਨਾਸੀ ਅਬਿਗਤੁ ਧਿਆਯਉ ॥
22 ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥
23 ਕਲੵ ਸਹਾਰੁ ਤਾਸੁ ਗੁਣ ਜੰਪੈ ॥
24 ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥
25 ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥
26 ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥
27 ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥
28 ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥
29 ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥
30 ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥
31 ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥
32 ਸਤਗੁਰ ਮਤਿ ਗੂੜੑ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥
33 ਜਾਗੵਾ ਮਨੁ ਕਵਲੁ ਸਹਜਿ ਪਰਕਾਸੵਾ ਅਭੈ ਨਿਰੰਜਨੁ ਘਰਹਿ ਲਹਾ ॥