Ang 153
1 ਨਾਮ ਸੰਜੋਗੀ ਗੋਇਲਿ ਥਾਟੁ ॥
2 ਕਾਮ ਕ੍ਰੋਧ ਫੂਟੈ ਬਿਖੁ ਮਾਟੁ ॥
3 ਬਿਨੁ ਵਖਰ ਸੂਨੋ ਘਰੁ ਹਾਟੁ ॥
4 ਗੁਰ ਮਿਲਿ ਖੋਲੇ ਬਜਰ ਕਪਾਟ ॥੪॥
5 ਸਾਧੁ ਮਿਲੈ ਪੂਰਬ ਸੰਜੋਗ ॥
6 ਸਚਿ ਰਹਸੇ ਪੂਰੇ ਹਰਿ ਲੋਗ ॥
7 ਮਨੁ ਤਨੁ ਦੇ ਲੈ ਸਹਜਿ ਸੁਭਾਇ ॥
8 ਨਾਨਕ ਤਿਨ ਕੈ ਲਾਗਉ ਪਾਇ ॥੫॥੬॥
9 ਗਉੜੀ ਮਹਲਾ ੧ ॥
10 ਕਾਮੁ ਕ੍ਰੋਧੁ ਮਾਇਆ ਮਹਿ ਚੀਤੁ ॥
11 ਝੂਠ ਵਿਕਾਰਿ ਜਾਗੈ ਹਿਤ ਚੀਤੁ ॥
12 ਪੂੰਜੀ ਪਾਪ ਲੋਭ ਕੀ ਕੀਤੁ ॥
13 ਤਰੁ ਤਾਰੀ ਮਨਿ ਨਾਮੁ ਸੁਚੀਤੁ ॥੧॥
14 ਵਾਹੁ ਵਾਹੁ ਸਾਚੇ ਮੈ ਤੇਰੀ ਟੇਕ ॥
15 ਹਉ ਪਾਪੀ ਤੂੰ ਨਿਰਮਲੁ ਏਕ ॥੧॥ ਰਹਾਉ ॥
16 ਅਗਨਿ ਪਾਣੀ ਬੋਲੈ ਭੜਵਾਉ ॥
17 ਜਿਹਵਾ ਇੰਦ੍ਰੀ ਏਕੁ ਸੁਆਉ ॥
18 ਦਿਸਟਿ ਵਿਕਾਰੀ ਨਾਹੀ ਭਉ ਭਾਉ ॥
19 ਆਪੁ ਮਾਰੇ ਤਾ ਪਾਏ ਨਾਉ ॥੨॥
20 ਸਬਦਿ ਮਰੈ ਫਿਰਿ ਮਰਣੁ ਨ ਹੋਇ ॥
21 ਬਿਨੁ ਮੂਏ ਕਿਉ ਪੂਰਾ ਹੋਇ ॥
22 ਪਰਪੰਚਿ ਵਿਆਪਿ ਰਹਿਆ ਮਨੁ ਦੋਇ ॥
23 ਥਿਰੁ ਨਾਰਾਇਣੁ ਕਰੇ ਸੁ ਹੋਇ ॥੩॥
24 ਬੋਹਿਥਿ ਚੜਉ ਜਾ ਆਵੈ ਵਾਰੁ ॥
25 ਠਾਕੇ ਬੋਹਿਥ ਦਰਗਹ ਮਾਰ ॥
26 ਸਚੁ ਸਾਲਾਹੀ ਧੰਨੁ ਗੁਰਦੁਆਰੁ ॥
27 ਨਾਨਕ ਦਰਿ ਘਰਿ ਏਕੰਕਾਰੁ ॥੪॥੭॥
28 ਗਉੜੀ ਮਹਲਾ ੧ ॥
29 ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥
30 ਅੰਮ੍ਰਿਤ ਧਾਰ ਗਗਨਿ ਦਸ ਦੁਆਰਿ ॥
31 ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥੧॥
32 ਰੇ ਮਨ ਮੇਰੇ ਭਰਮੁ ਨ ਕੀਜੈ ॥
33 ਮਨਿ ਮਾਨਿਐ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥
34 ਜਨਮੁ ਜੀਤਿ ਮਰਣਿ ਮਨੁ ਮਾਨਿਆ ॥
35 ਆਪਿ ਮੂਆ ਮਨੁ ਮਨ ਤੇ ਜਾਨਿਆ ॥
36 ਨਜਰਿ ਭਈ ਘਰੁ ਘਰ ਤੇ ਜਾਨਿਆ ॥੨॥
37 ਜਤੁ ਸਤੁ ਤੀਰਥੁ ਮਜਨੁ ਨਾਮਿ ॥
38 ਅਧਿਕ ਬਿਥਾਰੁ ਕਰਉ ਕਿਸੁ ਕਾਮਿ ॥
39 ਨਰ ਨਾਰਾਇਣ ਅੰਤਰਜਾਮਿ ॥੩॥
40 ਆਨ ਮਨਉ ਤਉ ਪਰ ਘਰ ਜਾਉ ॥
41 ਕਿਸੁ ਜਾਚਉ ਨਾਹੀ ਕੋ ਥਾਉ ॥
42 ਨਾਨਕ ਗੁਰਮਤਿ ਸਹਜਿ ਸਮਾਉ ॥੪॥੮॥
43 ਗਉੜੀ ਮਹਲਾ ੧ ॥
44 ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥
45 ਮਰਣ ਰਹਣ ਰਸੁ ਅੰਤਰਿ ਭਾਏ ॥
46 ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥
47 ਮਰਣੁ ਲਿਖਾਇ ਆਏ ਨਹੀ ਰਹਣਾ ॥
48 ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥
49 ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥
50 ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥
51 ਜੀਵਤੁ ਮਰੈ ਮਹਾ ਰਸੁ ਆਗੈ ॥੨॥
52 ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥
53 ਗੁਰ ਕੀ ਪਉੜੀ ਊਚੋ ਊਚਾ ॥
54 ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥
55 ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥
56 ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥
57 ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥