Ang 157
1 ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥੩॥
2 ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ ॥
3 ਹੁਕਮੁ ਨ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥੪॥੧॥੧੮॥
4 ਗਉੜੀ ਬੈਰਾਗਣਿ ਮਹਲਾ ੧ ॥
5 ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥
6 ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥
7 ਮੈ ਬਨਜਾਰਨਿ ਰਾਮ ਕੀ ॥
8 ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥
9 ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥
10 ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥
11 ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥
12 ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥
13 ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥
14 ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥
15 ਗਉੜੀ ਪੂਰਬੀ ਦੀਪਕੀ ਮਹਲਾ ੧ ॥
16 ੴ ਸਤਿਗੁਰ ਪ੍ਰਸਾਦਿ ॥
17 ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥
18 ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥੧॥
19 ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥
20 ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥
21 ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥
22 ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥
23 ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥
24 ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥
25 ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥
26 ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥੨੦॥
27 ਰਾਗੁ ਗਉੜੀ ਗੁਆਰੇਰੀ ॥ ਮਹਲਾ ੩ ਚਉਪਦੇ ॥
28 ੴ ਸਤਿਗੁਰ ਪ੍ਰਸਾਦਿ ॥
29 ਗੁਰਿ ਮਿਲਿਐ ਹਰਿ ਮੇਲਾ ਹੋਈ ॥
30 ਆਪੇ ਮੇਲਿ ਮਿਲਾਵੈ ਸੋਈ ॥
31 ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥
32 ਹੁਕਮੇ ਮੇਲੇ ਸਬਦਿ ਪਛਾਣੈ ॥੧॥
33 ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥
34 ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ ॥
35 ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥
36 ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥
37 ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥
38 ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥
39 ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥