Ang 169
1 ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ ॥
2 ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥੩॥
3 ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ ਤੁਮ ਵਡ ਪੁਰਖ ਵਡੋਲੀ ॥
4 ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥੪॥੧॥੧੫॥੫੩॥
5 ਗਉੜੀ ਪੂਰਬੀ ਮਹਲਾ ੪ ॥
6 ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥
7 ਜਿਤੁ ਮਾਰਗਿ ਤੁਮ ਪ੍ਰੇਰਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥੧॥
8 ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥
9 ਸਤਸੰਗਤਿ ਮਿਲਿ ਰਾਮ ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ ॥
10 ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਨਾਮੁ ਹਰਿ ਸਾਤੇ ॥
11 ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥੨॥
12 ਜਿਨ ਕਉ ਲਿਖਤੁ ਲਿਖੇ ਧੁਰਿ ਮਸਤਕਿ ਤੇ ਗੁਰ ਸੰਤੋਖ ਸਰਿ ਨਾਤੇ ॥
13 ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥੩॥
14 ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥
15 ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਜਪੀਐ ਹਰਿ ਕਿਰਪਾ ਤੇ ॥੪॥੨॥੧੬॥੫੪॥
16 ਗਉੜੀ ਪੂਰਬੀ ਮਹਲਾ ੪ ॥
17 ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥
18 ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥
19 ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥
20 ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥੧॥ ਰਹਾਉ ॥
21 ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥
22 ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥
23 ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ ॥
24 ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥
25 ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਹਿ ਤਾ ਚੇ ॥
26 ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥
27 ਗਉੜੀ ਪੂਰਬੀ ਮਹਲਾ ੪ ॥
28 ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥
29 ਜਿਸ ਤੇ ਤੁਮ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥੧॥
30 ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥
31 ਹਮ ਮੂੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥੧॥ ਰਹਾਉ ॥
32 ਜਿਤਨੇ ਰਸ ਅਨ ਰਸ ਹਮ ਦੇਖੇ ਸਭ ਤਿਤਨੇ ਫੀਕ ਫੀਕਾਨੇ ॥