Sri Guru Granth Sahib Ji

Ang 183

翻訳を変更

1 ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥

2 ਸੰਤ ਸਭਾ ਕਉ ਸਦਾ ਜੈਕਾਰੁ ॥

3 ਹਰਿ ਹਰਿ ਨਾਮੁ ਜਨ ਪ੍ਰਾਨ ਅਧਾਰੁ ॥

4 ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥

5 ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥੪॥੨੧॥੯੦॥

6 ਗਉੜੀ ਗੁਆਰੇਰੀ ਮਹਲਾ ੫ ॥

7 ਸਤਿਗੁਰ ਦਰਸਨਿ ਅਗਨਿ ਨਿਵਾਰੀ ॥

8 ਸਤਿਗੁਰ ਭੇਟਤ ਹਉਮੈ ਮਾਰੀ ॥

9 ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥

10 ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥

11 ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥

12 ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥੧॥ ਰਹਾਉ ॥

13 ਸੰਤ ਪ੍ਰਸਾਦਿ ਜਪੈ ਹਰਿ ਨਾਉ ॥

14 ਸੰਤ ਪ੍ਰਸਾਦਿ ਹਰਿ ਕੀਰਤਨੁ ਗਾਉ ॥

15 ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥

16 ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥੨॥

17 ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥

18 ਸਾਧ ਰੇਣ ਮਜਨ ਸਭਿ ਧਰਮ ॥

19 ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥

20 ਸਾਧਾ ਮਹਿ ਇਹ ਹਮਰੀ ਜਿੰਦੁ ॥੩॥

21 ਕਿਰਪਾ ਨਿਧਿ ਕਿਰਪਾਲ ਧਿਆਵਉ ॥

22 ਸਾਧਸੰਗਿ ਤਾ ਬੈਠਣੁ ਪਾਵਉ ॥

23 ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ ॥

24 ਸਾਧਸੰਗਿ ਨਾਨਕ ਨਾਮੁ ਲਇਆ ॥੪॥੨੨॥੯੧॥

25 ਗਉੜੀ ਗੁਆਰੇਰੀ ਮਹਲਾ ੫ ॥

26 ਸਾਧਸੰਗਿ ਜਪਿਓ ਭਗਵੰਤੁ ॥

27 ਕੇਵਲ ਨਾਮੁ ਦੀਓ ਗੁਰਿ ਮੰਤੁ ॥

28 ਤਜਿ ਅਭਿਮਾਨ ਭਏ ਨਿਰਵੈਰ ॥

29 ਆਠ ਪਹਰ ਪੂਜਹੁ ਗੁਰ ਪੈਰ ॥੧॥

30 ਅਬ ਮਤਿ ਬਿਨਸੀ ਦੁਸਟ ਬਿਗਾਨੀ ॥

31 ਜਬ ਤੇ ਸੁਣਿਆ ਹਰਿ ਜਸੁ ਕਾਨੀ ॥੧॥ ਰਹਾਉ ॥

32 ਸਹਜ ਸੂਖ ਆਨੰਦ ਨਿਧਾਨ ॥

33 ਰਾਖਨਹਾਰ ਰਖਿ ਲੇਇ ਨਿਦਾਨ ॥

34 ਦੂਖ ਦਰਦ ਬਿਨਸੇ ਭੈ ਭਰਮ ॥

35 ਆਵਣ ਜਾਣ ਰਖੇ ਕਰਿ ਕਰਮ ॥੨॥

36 ਪੇਖੈ ਬੋਲੈ ਸੁਣੈ ਸਭੁ ਆਪਿ ॥

37 ਸਦਾ ਸੰਗਿ ਤਾ ਕਉ ਮਨ ਜਾਪਿ ॥

38 ਸੰਤ ਪ੍ਰਸਾਦਿ ਭਇਓ ਪਰਗਾਸੁ ॥

39 ਪੂਰਿ ਰਹੇ ਏਕੈ ਗੁਣਤਾਸੁ ॥੩॥

40 ਕਹਤ ਪਵਿਤ੍ਰ ਸੁਣਤ ਪੁਨੀਤ ॥

41 ਗੁਣ ਗੋਵਿੰਦ ਗਾਵਹਿ ਨਿਤ ਨੀਤ ॥

42 ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥

43 ਤਿਸੁ ਜਨ ਕੀ ਸਭ ਪੂਰਨ ਘਾਲ ॥੪॥੨੩॥੯੨॥

44 ਗਉੜੀ ਗੁਆਰੇਰੀ ਮਹਲਾ ੫ ॥

45 ਬੰਧਨ ਤੋੜਿ ਬੋਲਾਵੈ ਰਾਮੁ ॥

46 ਮਨ ਮਹਿ ਲਾਗੈ ਸਾਚੁ ਧਿਆਨੁ ॥

47 ਮਿਟਹਿ ਕਲੇਸ ਸੁਖੀ ਹੋਇ ਰਹੀਐ ॥

48 ਐਸਾ ਦਾਤਾ ਸਤਿਗੁਰੁ ਕਹੀਐ ॥੧॥

49 ਸੋ ਸੁਖਦਾਤਾ ਜਿ ਨਾਮੁ ਜਪਾਵੈ ॥

50 ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥੧॥ ਰਹਾਉ ॥

51 ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥

52 ਸਰਬ ਨਿਧਾਨ ਗੁਰੂ ਤੇ ਪਾਵੈ ॥

53 ਆਪੁ ਤਿਆਗਿ ਮਿਟੈ ਆਵਣ ਜਾਣਾ ॥

54 ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥੨॥

55 ਜਨ ਊਪਰਿ ਪ੍ਰਭ ਭਏ ਦਇਆਲ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告