Ang 228
1 ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥੭॥
2 ਸਾਚ ਮਹਲਿ ਗੁਰਿ ਅਲਖੁ ਲਖਾਇਆ ॥
3 ਨਿਹਚਲ ਮਹਲੁ ਨਹੀ ਛਾਇਆ ਮਾਇਆ ॥
4 ਸਾਚਿ ਸੰਤੋਖੇ ਭਰਮੁ ਚੁਕਾਇਆ ॥੮॥
5 ਜਿਨ ਕੈ ਮਨਿ ਵਸਿਆ ਸਚੁ ਸੋਈ ॥
6 ਤਿਨ ਕੀ ਸੰਗਤਿ ਗੁਰਮੁਖਿ ਹੋਈ ॥
7 ਨਾਨਕ ਸਾਚਿ ਨਾਮਿ ਮਲੁ ਖੋਈ ॥੯॥੧੫॥
8 ਗਉੜੀ ਮਹਲਾ ੧ ॥
9 ਰਾਮਿ ਨਾਮਿ ਚਿਤੁ ਰਾਪੈ ਜਾ ਕਾ ॥
10 ਉਪਜੰਪਿ ਦਰਸਨੁ ਕੀਜੈ ਤਾ ਕਾ ॥੧॥
11 ਰਾਮ ਨ ਜਪਹੁ ਅਭਾਗੁ ਤੁਮਾਰਾ ॥
12 ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ ॥੧॥ ਰਹਾਉ ॥
13 ਗੁਰਮਤਿ ਰਾਮੁ ਜਪੈ ਜਨੁ ਪੂਰਾ ॥
14 ਤਿਤੁ ਘਟ ਅਨਹਤ ਬਾਜੇ ਤੂਰਾ ॥੨॥
15 ਜੋ ਜਨ ਰਾਮ ਭਗਤਿ ਹਰਿ ਪਿਆਰਿ ॥
16 ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥੩॥
17 ਜਿਨ ਕੈ ਹਿਰਦੈ ਹਰਿ ਹਰਿ ਸੋਈ ॥
18 ਤਿਨ ਕਾ ਦਰਸੁ ਪਰਸਿ ਸੁਖੁ ਹੋਈ ॥੪॥
19 ਸਰਬ ਜੀਆ ਮਹਿ ਏਕੋ ਰਵੈ ॥
20 ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥੫॥
21 ਸੋ ਬੂਝੈ ਜੋ ਸਤਿਗੁਰੁ ਪਾਏ ॥
22 ਹਉਮੈ ਮਾਰੇ ਗੁਰਸਬਦੇ ਪਾਏ ॥੬॥
23 ਅਰਧ ਉਰਧ ਕੀ ਸੰਧਿ ਕਿਉ ਜਾਨੈ ॥
24 ਗੁਰਮੁਖਿ ਸੰਧਿ ਮਿਲੈ ਮਨੁ ਮਾਨੈ ॥੭॥
25 ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ ॥
26 ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ ॥੮॥੧੬॥
27 ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥
28 ਗਉੜੀ ਬੈਰਾਗਣਿ ਮਹਲਾ ੧ ॥
29 ੴ ਸਤਿਗੁਰ ਪ੍ਰਸਾਦਿ ॥
30 ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥
31 ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥੧॥
32 ਇਤ ਉਤ ਰਾਖਹੁ ਦੀਨ ਦਇਆਲਾ ॥
33 ਤਉ ਸਰਣਾਗਤਿ ਨਦਰਿ ਨਿਹਾਲਾ ॥੧॥ ਰਹਾਉ ॥
34 ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥
35 ਤੂੰ ਦਾਤਾ ਭੁਗਤਾ ਤੂੰਹੈ ਤੂੰ ਪ੍ਰਾਣ ਅਧਾਰਾ ॥੨॥
36 ਕਿਰਤੁ ਪਇਆ ਅਧ ਊਰਧੀ ਬਿਨੁ ਗਿਆਨ ਬੀਚਾਰਾ ॥
37 ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥੩॥
38 ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥
39 ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥੪॥
40 ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥
41 ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥੫॥
42 ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥
43 ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥੬॥
44 ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥
45 ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥੭॥
46 ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥
47 ਨਾਨਕ ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥