Ang 261
1 ਓਰੈ ਕਛੂ ਨ ਕਿਨਹੂ ਕੀਆ ॥
2 ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥
3 ਸਲੋਕੁ ॥
4 ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥
5 ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥
6 ਪਉੜੀ ॥
7 ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥
8 ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥
9 ਲਾਹਾ ਮਾਇਆ ਕਾਰਨੇ ਦਹ ਦਿਸਿ ਢੂਢਨ ਜਾਇ ॥
10 ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥
11 ਲਾਲਚ ਝੂਠ ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥
12 ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥
13 ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥
14 ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥
15 ਸਲੋਕੁ ॥
16 ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥
17 ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥੧॥
18 ਪਉੜੀ ॥
19 ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥
20 ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥
21 ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥
22 ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥
23 ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥
24 ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥
25 ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥
26 ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥
27 ਸਲੋਕੁ ॥
28 ਆਏ ਪ੍ਰਭ ਸਰਨਾਗਤੀ ਕਿਰਪਾ ਨਿਧਿ ਦਇਆਲ ॥
29 ਏਕ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥੧॥
30 ਪਉੜੀ ॥
31 ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥
32 ਅਖਰ ਕਰਿ ਕਰਿ ਬੇਦ ਬੀਚਾਰੇ ॥
33 ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥
34 ਅਖਰ ਨਾਦ ਕਥਨ ਵਖੵਾਨਾ ॥
35 ਅਖਰ ਮੁਕਤਿ ਜੁਗਤਿ ਭੈ ਭਰਮਾ ॥
36 ਅਖਰ ਕਰਮ ਕਿਰਤਿ ਸੁਚ ਧਰਮਾ ॥
37 ਦ੍ਰਿਸਟਿਮਾਨ ਅਖਰ ਹੈ ਜੇਤਾ ॥
38 ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥
39 ਸਲੋਕੁ ॥
40 ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥
41 ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥
42 ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥
43 ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
44 ਪਉੜੀ ॥
45 ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥
46 ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥
47 ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥
48 ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥
49 ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥
50 ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥
51 ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥