Sri Guru Granth Sahib Ji

Ang 263

翻訳を変更

1 ਨਾਨਕ ਤਾ ਕੈ ਲਾਗਉ ਪਾਏ ॥੩॥

2 ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥

3 ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥

4 ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥

5 ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥

6 ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥

7 ਪ੍ਰਭ ਕੈ ਸਿਮਰਨਿ ਪੂਰਨ ਆਸਾ ॥

8 ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥

9 ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥

10 ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥

11 ਨਾਨਕ ਜਨ ਕਾ ਦਾਸਨਿ ਦਸਨਾ ॥੪॥

12 ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥

13 ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥

14 ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥

15 ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥

16 ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥

17 ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥

18 ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥

19 ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥

20 ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥

21 ਨਾਨਕ ਜਨ ਕੀ ਮੰਗੈ ਰਵਾਲਾ ॥੫॥

22 ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥

23 ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥

24 ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥

25 ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥

26 ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥

27 ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥

28 ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥

29 ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥

30 ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥

31 ਨਾਨਕ ਸਿਮਰਨੁ ਪੂਰੈ ਭਾਗਿ ॥੬॥

32 ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥

33 ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥

34 ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥

35 ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥

36 ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥

37 ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥

38 ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥

39 ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥

40 ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥

41 ਨਾਨਕ ਤਿਨ ਜਨ ਸਰਨੀ ਪਇਆ ॥੭॥

42 ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥

43 ਹਰਿ ਸਿਮਰਨਿ ਲਗਿ ਬੇਦ ਉਪਾਏ ॥

44 ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥

45 ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥

46 ਹਰਿ ਸਿਮਰਨਿ ਧਾਰੀ ਸਭ ਧਰਨਾ ॥

47 ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥

48 ਹਰਿ ਸਿਮਰਨਿ ਕੀਓ ਸਗਲ ਅਕਾਰਾ ॥

49 ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥

50 ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥

51 ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥

52 ਸਲੋਕੁ ॥

53 ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥

54 ਸਰਣਿ ਤੁਮੑਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告