Ang 321
1 ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥੨॥
2 ਪਉੜੀ ॥
3 ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥
4 ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥
5 ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥
6 ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥
7 ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥੧੨॥
8 ਸਲੋਕ ਮਃ ੫ ॥
9 ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥
10 ਨਾਨਕ ਨਾਮਿ ਸਲਾਹਿਐ ਮਨੁ ਤਨੁ ਸੀਤਲੁ ਹੋਇ ॥੧॥
11 ਮਃ ੫ ॥
12 ਲਾਲਚਿ ਅਟਿਆ ਨਿਤ ਫਿਰੈ ਸੁਆਰਥੁ ਕਰੇ ਨ ਕੋਇ ॥
13 ਜਿਸੁ ਗੁਰੁ ਭੇਟੈ ਨਾਨਕਾ ਤਿਸੁ ਮਨਿ ਵਸਿਆ ਸੋਇ ॥੨॥
14 ਪਉੜੀ ॥
15 ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥
16 ਸਾਦੁ ਆਇਆ ਤਿਨ ਹਰਿ ਜਨਾਂ ਚਖਿ ਸਾਧੀ ਡਿਠਾ ॥
17 ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥
18 ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ ॥
19 ਹਰਿ ਨਾਨਕੁ ਮੰਗੈ ਜੋੜਿ ਕਰ ਪ੍ਰਭੁ ਦੇਵੈ ਤੁਠਾ ॥੧੩॥
20 ਸਲੋਕ ਮਃ ੫ ॥
21 ਜਾਚੜੀ ਸਾ ਸਾਰੁ ਜੋ ਜਾਚੰਦੀ ਹੇਕੜੋ ॥
22 ਗਾਲੑੀ ਬਿਆ ਵਿਕਾਰ ਨਾਨਕ ਧਣੀ ਵਿਹੂਣੀਆ ॥੧॥
23 ਮਃ ੫ ॥
24 ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ ॥
25 ਜੋੜਣਹਾਰਾ ਸੰਤੁ ਨਾਨਕ ਪਾਧਰੁ ਪਧਰੋ ॥੨॥
26 ਪਉੜੀ ॥
27 ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥
28 ਕਿਲਵਿਖ ਸਭਿ ਬਿਨਾਸੁ ਹੋਨਿ ਸਿਮਰਤ ਗੋਵਿੰਦੁ ॥
29 ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥
30 ਮਾਇਆ ਸੁਆਦ ਸਭਿ ਫਿਕਿਆ ਹਰਿ ਮਨਿ ਭਾਵੰਦੁ ॥
31 ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥੧੪॥
32 ਸਲੋਕ ਮਃ ੫ ॥
33 ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥
34 ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥੧॥
35 ਮਃ ੫ ॥
36 ਮੰਗਣਾ ਤ ਸਚੁ ਇਕੁ ਜਿਸੁ ਤੁਸਿ ਦੇਵੈ ਆਪਿ ॥
37 ਜਿਤੁ ਖਾਧੈ ਮਨੁ ਤ੍ਰਿਪਤੀਐ ਨਾਨਕ ਸਾਹਿਬ ਦਾਤਿ ॥੨॥
38 ਪਉੜੀ ॥
39 ਲਾਹਾ ਜਗ ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥
40 ਦੁਤੀਆ ਭਾਉ ਨ ਜਾਣਨੀ ਸਚੇ ਦੀ ਆਸ ॥
41 ਨਿਹਚਲੁ ਏਕੁ ਸਰੇਵਿਆ ਹੋਰੁ ਸਭ ਵਿਣਾਸੁ ॥
42 ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥
43 ਕੰਠਿ ਲਾਇ ਜਨ ਰਖਿਆ ਨਾਨਕ ਬਲਿ ਜਾਸੁ ॥੧੫॥
44 ਸਲੋਕ ਮਃ ੫ ॥
45 ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥
46 ਅੰਨੁ ਧੰਨੁ ਬਹੁਤੁ ਉਪਜਿਆ ਪ੍ਰਿਥਮੀ ਰਜੀ ਤਿਪਤਿ ਅਘਾਇ ॥
47 ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥
48 ਪੂਰਬਿ ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥
49 ਪਰਮੇਸਰਿ ਜੀਵਾਲਿਆ ਨਾਨਕ ਤਿਸੈ ਧਿਆਇ ॥੧॥
50 ਮਃ ੫ ॥