Sri Guru Granth Sahib Ji

Ang 36

翻訳を変更

1 ਸਭੁ ਕਿਛੁ ਸੁਣਦਾ ਵੇਖਦਾ ਕਿਉ ਮੁਕਰਿ ਪਇਆ ਜਾਇ ॥

2 ਪਾਪੋ ਪਾਪੁ ਕਮਾਵਦੇ ਪਾਪੇ ਪਚਹਿ ਪਚਾਇ ॥

3 ਸੋ ਪ੍ਰਭੁ ਨਦਰਿ ਨ ਆਵਈ ਮਨਮੁਖਿ ਬੂਝ ਨ ਪਾਇ ॥

4 ਜਿਸੁ ਵੇਖਾਲੇ ਸੋਈ ਵੇਖੈ ਨਾਨਕ ਗੁਰਮੁਖਿ ਪਾਇ ॥੪॥੨੩॥੫੬॥

5 ਸ੍ਰੀਰਾਗੁ ਮਹਲਾ ੩ ॥

6 ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥

7 ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥

8 ਗੁਰਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥੧॥

9 ਮਨ ਰੇ ਨਿਜ ਘਰਿ ਵਾਸਾ ਹੋਇ ॥

10 ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣ ਜਾਣੁ ਨ ਹੋਇ ॥੧॥ ਰਹਾਉ ॥

11 ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥

12 ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥

13 ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥੨॥

14 ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥

15 ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥

16 ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥੩॥

17 ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥

18 ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥

19 ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥੪॥੨੪॥੫੭॥

20 ਸਿਰੀਰਾਗੁ ਮਹਲਾ ੩ ॥

21 ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥

22 ਗੁਰਸਬਦੀ ਸਚੁ ਪਾਇਆ ਦੂਖ ਨਿਵਾਰਣਹਾਰੁ ॥

23 ਸਦਾ ਸਦਾ ਸਾਚੇ ਗੁਣ ਗਾਵਹਿ ਸਾਚੈ ਨਾਇ ਪਿਆਰੁ ॥

24 ਕਿਰਪਾ ਕਰਿ ਕੈ ਆਪਣੀ ਦਿਤੋਨੁ ਭਗਤਿ ਭੰਡਾਰੁ ॥੧॥

25 ਮਨ ਰੇ ਸਦਾ ਅਨੰਦੁ ਗੁਣ ਗਾਇ ॥

26 ਸਚੀ ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥

27 ਸਚੀ ਭਗਤੀ ਮਨੁ ਲਾਲੁ ਥੀਆ ਰਤਾ ਸਹਜਿ ਸੁਭਾਇ ॥

28 ਗੁਰਸਬਦੀ ਮਨੁ ਮੋਹਿਆ ਕਹਣਾ ਕਛੂ ਨ ਜਾਇ ॥

29 ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥

30 ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥੨॥

31 ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥

32 ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ ਲਇਓਨੁ ਮਿਲਾਇ ॥

33 ਆਪੇ ਹੀ ਆਪਿ ਮਨਿ ਵਸਿਆ ਮਾਇਆ ਮੋਹੁ ਚੁਕਾਇ ॥

34 ਆਪਿ ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ ॥੩॥

35 ਸਭਨਾ ਕਾ ਦਾਤਾ ਏਕੁ ਹੈ ਭੁਲਿਆ ਲਏ ਸਮਝਾਇ ॥

36 ਇਕਿ ਆਪੇ ਆਪਿ ਖੁਆਇਅਨੁ ਦੂਜੈ ਛਡਿਅਨੁ ਲਾਇ ॥

37 ਗੁਰਮਤੀ ਹਰਿ ਪਾਈਐ ਜੋਤੀ ਜੋਤਿ ਮਿਲਾਇ ॥

38 ਅਨਦਿਨੁ ਨਾਮੇ ਰਤਿਆ ਨਾਨਕ ਨਾਮਿ ਸਮਾਇ ॥੪॥੨੫॥੫੮॥

39 ਸਿਰੀਰਾਗੁ ਮਹਲਾ ੩ ॥

40 ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥

41 ਗੁਰਸਬਦੀ ਮਨੁ ਰੰਗਿਆ ਰਸਨਾ ਪ੍ਰੇਮ ਪਿਆਰਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告