Ang 395
1 ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥
2 ਸੰਗਿ ਹੋਵਤ ਕਉ ਜਾਨਤ ਦੂਰਿ ॥
3 ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥
4 ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥
5 ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥
6 ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥
7 ਗਤਿ ਪਾਈਐ ਗੁਰ ਪੂਰੇ ਟੇਕ ॥੪॥੩॥੯੭॥
8 ਆਸਾ ਮਹਲਾ ੫ ॥
9 ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥
10 ਕਲਮਲ ਦੋਖ ਸਗਲ ਪਰਹਰਿਆ ॥੧॥
11 ਸੋਈ ਦਿਵਸੁ ਭਲਾ ਮੇਰੇ ਭਾਈ ॥
12 ਹਰਿ ਗੁਨ ਗਾਇ ਪਰਮ ਗਤਿ ਪਾਈ ॥ ਰਹਾਉ ॥
13 ਸਾਧ ਜਨਾ ਕੇ ਪੂਜੇ ਪੈਰ ॥
14 ਮਿਟੇ ਉਪਦ੍ਰਹ ਮਨ ਤੇ ਬੈਰ ॥੨॥
15 ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥
16 ਪੰਚ ਦੂਤ ਸਭਿ ਵਸਗਤਿ ਆਇਆ ॥੩॥
17 ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥
18 ਨਾਨਕ ਤਿਸੁ ਊਪਰਿ ਕੁਰਬਾਨ ॥੪॥੪॥੯੮॥
19 ਆਸਾ ਮਹਲਾ ੫ ॥
20 ਗਾਵਿ ਲੇਹਿ ਤੂ ਗਾਵਨਹਾਰੇ ॥
21 ਜੀਅ ਪਿੰਡ ਕੇ ਪ੍ਰਾਨ ਅਧਾਰੇ ॥
22 ਜਾ ਕੀ ਸੇਵਾ ਸਰਬ ਸੁਖ ਪਾਵਹਿ ॥
23 ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥੧॥
24 ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥
25 ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥
26 ਜਾ ਕਾ ਦਾਨੁ ਨਿਖੂਟੈ ਨਾਹੀ ॥
27 ਭਲੀ ਭਾਤਿ ਸਭ ਸਹਜਿ ਸਮਾਹੀ ॥
28 ਜਾ ਕੀ ਬਖਸ ਨ ਮੇਟੈ ਕੋਈ ॥
29 ਮਨਿ ਵਾਸਾਈਐ ਸਾਚਾ ਸੋਈ ॥੨॥
30 ਸਗਲ ਸਮਗ੍ਰੀ ਗ੍ਰਿਹ ਜਾ ਕੈ ਪੂਰਨ ॥
31 ਪ੍ਰਭ ਕੇ ਸੇਵਕ ਦੂਖ ਨ ਝੂਰਨ ॥
32 ਓਟਿ ਗਹੀ ਨਿਰਭਉ ਪਦੁ ਪਾਈਐ ॥
33 ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥੩॥
34 ਦੂਰਿ ਨ ਹੋਈ ਕਤਹੂ ਜਾਈਐ ॥
35 ਨਦਰਿ ਕਰੇ ਤਾ ਹਰਿ ਹਰਿ ਪਾਈਐ ॥
36 ਅਰਦਾਸਿ ਕਰੀ ਪੂਰੇ ਗੁਰ ਪਾਸਿ ॥
37 ਨਾਨਕੁ ਮੰਗੈ ਹਰਿ ਧਨੁ ਰਾਸਿ ॥੪॥੫॥੯੯॥
38 ਆਸਾ ਮਹਲਾ ੫ ॥
39 ਪ੍ਰਥਮੇ ਮਿਟਿਆ ਤਨ ਕਾ ਦੂਖ ॥
40 ਮਨ ਸਗਲ ਕਉ ਹੋਆ ਸੂਖੁ ॥
41 ਕਰਿ ਕਿਰਪਾ ਗੁਰ ਦੀਨੋ ਨਾਉ ॥
42 ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥੧॥
43 ਗੁਰੁ ਪੂਰਾ ਪਾਇਓ ਮੇਰੇ ਭਾਈ ॥
44 ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥
45 ਗੁਰ ਕੇ ਚਰਨ ਹਿਰਦੈ ਵਸਾਏ ॥
46 ਮਨ ਚਿੰਤਤ ਸਗਲੇ ਫਲ ਪਾਏ ॥
47 ਅਗਨਿ ਬੁਝੀ ਸਭ ਹੋਈ ਸਾਂਤਿ ॥
48 ਕਰਿ ਕਿਰਪਾ ਗੁਰਿ ਕੀਨੀ ਦਾਤਿ ॥੨॥
49 ਨਿਥਾਵੇ ਕਉ ਗੁਰਿ ਦੀਨੋ ਥਾਨੁ ॥
50 ਨਿਮਾਨੇ ਕਉ ਗੁਰਿ ਕੀਨੋ ਮਾਨੁ ॥
51 ਬੰਧਨ ਕਾਟਿ ਸੇਵਕ ਕਰਿ ਰਾਖੇ ॥
52 ਅੰਮ੍ਰਿਤ ਬਾਨੀ ਰਸਨਾ ਚਾਖੇ ॥੩॥
53 ਵਡੈ ਭਾਗਿ ਪੂਜ ਗੁਰ ਚਰਨਾ ॥
54 ਸਗਲ ਤਿਆਗਿ ਪਾਈ ਪ੍ਰਭ ਸਰਨਾ ॥