Ang 44
1 ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥
2 ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ ॥
3 ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥
4 ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥
5 ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥
6 ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥
7 ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥
8 ਸਿਰੀਰਾਗੁ ਮਹਲਾ ੫ ॥
9 ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥
10 ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥
11 ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥
12 ਮੇਰੇ ਮਨ ਏਕਸ ਸਿਉ ਚਿਤੁ ਲਾਇ ॥
13 ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥
14 ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥
15 ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥
16 ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥
17 ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥
18 ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥
19 ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥
20 ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥
21 ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥
22 ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥
23 ਸ੍ਰੀਰਾਗੁ ਮਹਲਾ ੫ ॥
24 ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥
25 ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥
26 ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥
27 ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥
28 ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥
29 ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥
30 ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥
31 ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥
32 ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥
33 ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥
34 ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥
35 ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥
36 ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥
37 ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥
38 ਸ੍ਰੀਰਾਗੁ ਮਹਲਾ ੫ ॥
39 ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥
40 ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥
41 ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥੧॥